ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) :- ਸਟੇਟ ਐਵਾਰਡੀ , ਦੋ ਵਾਰ ਇੰਡੀਆ ਬੁੱਕ ਆਫ ਰਿਕਾਰਡਜ਼ ਹੋਲਡਰ , ਆਸਰਾ ਫਾਊਂਡੇਸ਼ਨ ਦੇ ਪ੍ਰਧਾਨ , ਸੈਕਟਰੀ ਪੰਜਾਬ ਕੁਰੱਪਸ਼ਨ ਐਂਡ ਕਰਾਇਮ ਕੰਟਰੋਲ , ਅਲਾਇੰਸ ਕਲੱਬ ਇੰਟਰਨੈਸ਼ਨਲ ਦੇ ਮੈਂਬਰ , ਰਾਮਾਡ੍ਰਾਮਟਿਕ ਕਮੇਟੀ ਗੰਗੂਵਾਲ ਦੇ ਕਲਾਕਾਰ , ਪੰਛੀ ਤੇ ਵਾਤਾਵਰਨ ਪ੍ਰੇਮੀ ਤੇ ਸਮਾਜ ਸੇਵੀ ਮਾਸਟਰ ਸੰਜੀਵ ਧਰਮਾਣੀ ਦਾ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿੱਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਜ਼ੋਰਾਂ – ਸ਼ੋਰਾਂ ਨਾਲ ਢੋਲ – ਢਮਾਕੇ ਵਜਾ ਕੇ ਉਹਨਾਂ ਦੀਆਂ ਸਮਾਜ , ਸਾਹਿਤ ਤੇ ਵਾਤਾਵਰਣ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾਂ ਦੇ ਲਈ ਸਮੂਹ ਕਮੇਟੀ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਲੱਕੀ ਕਪਿਲਾ , ਐਡਵੋਕੇਟ ਮੇਘ ਰਾਜ ਕੌਸ਼ਲ , ਅਜੇ ਕੁਮਾਰ , ਪਵਨ ਕੁਮਾਰ ਚੀਟੂ , ਗਗਨ ਗੱਗੂ , ਕਮਲਜੀਤ ਲੱਕੀ ,ਪੰਡਿਤ ਨਰੇਸ਼ ਨਟਿਆਲ ਅਤੇ ਸਮੂਹ ਕਮੇਟੀ ਮੈਂਬਰ ਤੇ ਸੰਗਤਾਂ ਹਾਜ਼ਰ ਸਨ। ਮਾਸਟਰ ਸੰਜੀਵ ਧਰਮਾਣੀ ਨੇ ਸਾਰੇ ਕਮੇਟੀ ਦੇ ਮੈਂਬਰਾਂ ਦਾ ਤੇ ਪਰਮਾਤਮਾ ਦਾ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj