ਕਿਸਾਨ ਆਗੂਆਂ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਫੜੋ ਫੜਾਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਬੁਖਲਾਹਟ ਦਾ ਨਤੀਜਾ
ਫਰੀਦਕੋਟ,(ਸਮਾਜ ਵੀਕਲੀ) ਕਿਸਾਨਾਂ ਮਜ਼ਦੂਰਾਂ ਦੀਆਂ ਪਿਛਲੇ ਸਾਲ ਮੰਨੀਆਂ ਮੰਗਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ ਇਸੇ ਕਰਕੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਵਿਖੇ ਹਜੂਰ ਪੱਕਾ ਧਰਨਾ ਲਾਉਣ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਐਕਸ਼ਨ ਨੂੰ ਅਸਫਲ ਬਣਾਉਣ ਲਈ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਕਿਸਾਨ ਆਗੂਆਂ ਅਤੇ ਜਨਤਕ ਜਥੇਬੰਦੀਆਂ ਦੇ ਹੋਰ ਆਗੂਆਂ ਨੂੰ ਪੁਲਿਸ ਹਿਰਾਸਤ ਵਿੱਚ ਲੈਣ ਅਤੇ ਫਰੀਦਕੋਟ ਵਿਖੇ ਪੈਨਸ਼ਨਰ ਆਗੂ ਮਾਸਟਰ ਅਸ਼ੋਕ ਕੌਸ਼ਲ ਨੂੰ ਨਜਾਇਜ਼ ਤੌਰ ਤੇ ਪੁਲਿਸ ਹਿਰਾਸਤ ਵਿੱਚ ਰੱਖਣ ਦੀ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ , ਮੁਲਾਜ਼ਮ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਹਰਪਾਲ ਸਿੰਘ ਮਚਾਕੀ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਗੁਰਚਰਨ ਸਿੰਘ ਮਾਨ, ਸੋਮ ਨਾਥ ਅਰੋੜਾ, ਇੰਦਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ ਬਰਾੜ, ਕੁਲਦੀਪ ਸ਼ਰਮਾ, ਸ਼ਿਵਨਾਥ ਦਰਦੀ, ਜੋਤੀ ਪ੍ਰਕਾਸ਼, ਬੋਹੜ ਸਿੰਘ ਔਲਖ, ਸੁਖਦਰਸ਼ਨ ਰਾਮ ਸ਼ਰਮਾ , ਬੂਟਾ ਸਿੰਘ ਔਲਖ਼, ਵੀਰ ਸਿੰਘ, ਰਮੇਸ਼ ਕੌਸ਼ਲ ਤੇ ਨੀਲਾ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਭਗਵੰਤ ਮਾਨ ਸਰਕਾਰ ਨੂੰ ਮਹਿੰਗੀਆਂ ਪੈਣਗੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj