HOME ਮਾਸਟਰ ਤਾਰਾ ਸਿੰਘ ਦਾ 142ਵਾਂ ਜਨਮ-ਦਿਹਾੜਾ ਭਲਕੇ ਮਨਾਇਆ ਜਾਵੇਗਾ

ਮਾਸਟਰ ਤਾਰਾ ਸਿੰਘ ਦਾ 142ਵਾਂ ਜਨਮ-ਦਿਹਾੜਾ ਭਲਕੇ ਮਨਾਇਆ ਜਾਵੇਗਾ

1
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਥ ਰਤਨ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵੱਲੋਂ ਸ਼੍ਰੀਮਾਨ ਮਾਸਟਰ ਤਾਰਾ ਸਿੰਘ ਜੀ ਦਾ 142ਵਾਂ ਜਨਮ-ਦਿਹਾੜਾ 24 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10.00 ਵਜੇ ਵਿਧਾਨ ਸਭਾ ਹਲਕਾ ਸੈਂਟਰਲ ਅਧੀਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਚੌਂਕ ਖੁੱਡ ਮੁਹੱਲਾ ਵਿਖੇ ਬੜੇ ਪਿਆਰ, ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟ੍ਰਸਟ ਦੇ ਪ੍ਰਧਾਨ ਬਲਜੀਤ ਸਿੰਘ ਦੁਖੀਆ ਅਤੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਦੀਆਂ ਪੰਥਕ ਅਤੇ ਸਮਾਜਿਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਉੱਤੇ ਚਾਨਣਾ ਪਾਇਆ ਜਾਵੇਗਾ। ਡਾ: ਐਸ.ਪੀ.ਸਿੰਘ ਸਾਬਕਾ ਵਾਈਸ ਚਾਂਸਲਰ, ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਹਰਦੀਪ ਸਿੰਘ, ਭੁਪਿੰਦਰ ਸਿੰਘ ਸੰਧੂ, ਵਰਿੰਦਰ ਸਿੰਘ ਸੈਲੀ, ਹਰਵਿੰਦਰ ਸਿੰਘ ਬਿੰਟਲਾ, ਇੰਦਰਜੀਤ ਸਿੰਘ ਗੋਲਾ, ਮਨਜੀਤ ਸਿੰਘ ਛਾਬੜਾ ਡਾਇਰੈਕਟਰ ਗੁਜਰਾਂਵਾਲਾ, ਹਰਦੀਪ ਸਿੰਘ ਮੈਂਬਰ ਗੁਜਰਾਂਵਾਲਾ, ਤਰਲੋਚਨ ਸਿੰਘ ਬੱਬਰ, ਹਰਚਰਨ ਸਿੰਘ ਨਰੂਲਾ, ਸੁਰਿੰਦਰਪਾਲ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਵਰਿੰਦਰਪਾਲ ਸਿੰਘ ਬਿੰਦਰਾ, ਗਰਚਰਨ ਸਿੰਘ ਮਿੰਟਾ ਅਤੇ ਤਰਵਿੰਦਰ ਪਾਲ ਸਿੰਘ ਮਿੰਟੂ ਸਮੇਤ ਵੱਡੀ ਗਿਣਤੀ ਵਿੱਚ ਪੰਥਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਹਾਜ਼ਰੀ ਭਰਨਗੀਆਂ। ਟਰੱਸਟ ਦੇ ਅਹੁਦੇਦਾਰਾਂ ਨੇ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਮਾਸਟਰ ਤਾਰਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous articleਬਲਾਚੌਰ ਵਿਖੇ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ – ਪਿੰਡ ਭੱਦੀ ਦੇ ਦਰਜਨਾਂ ਪਰਿਵਾਰ ਵਿਧਾਇਕਾ ਸੰਤੋਸ਼ ਕਟਾਰੀਆ ਦੀ ਹਾਜ਼ਰੀ ‘ਚ ‘ਆਪ’ ‘ਚ ਸ਼ਾਮਿਲ