ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪਿੰਡ ਨੰਗਲ ਈਸ਼ਰ ਦੇ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਅਤੇ ਪਿੰਡ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਨੂੰ ਆਪਣੇ ਅਮੀਰ ਵਿਰਸੇ, ਆਪਣੇ ਇਤਿਹਾਸ ਨਾਲ ਜੋੜਨ ਲਈ ਸਫ਼ਰ ਏ ਸ਼ਹਾਦਤ ਦੌਰਾਨ ਸ਼ਹੀਦ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ, ਚਾਰੇ ਸਾਹਿਬਜ਼ਾਦੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਪਹਿਲੇ ਦਿਨ ਦੇ ਸਮਾਗਮ ਗੁਰਦੁਆਰਾ ਗੁਰ ਨਾਨਕ ਦਰਬਾਰ, ਦੂਜੇ ਦਿਨ ਦੇ ਸਮਾਗਮ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ, ਤੀਜੇ ਦਿਨ ਦੇ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ, ਚੌਥੇ ਅਤੇ ਆਖਰੀ ਦਿਨ ਦੇ ਸਮਾਗਮ ਗੁਰਦੁਆਰਾ ਸਿੰਘ ਸਭਾ ਦੱਖਣ ਪੱਟੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ। ਰੋਜ਼ਾਨਾ ਸ਼ਾਮ ਸਮੇਂ ਰਹਿਰਾਸ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਇਨ੍ਹਾਂ ਸਮਾਗਮਾਂ ਵਿੱਚ ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲੇ, ਭਾਈ ਅਮ੍ਰਿਤਪਾਲ ਸਿੰਘ ਢੱਪਈ, ਗਿਆਨੀ ਹਰਜੀਤ ਸਿੰਘ ਸੋਹਲਪੁਰ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਦਸੂਹਾ ਵਾਲੇ, ਭਾਈ ਜਸਵੀਰ ਸਿੰਘ ਭਟੋਲੀਆਂ ਵਾਲੇ, ਭਾਈ ਵਰਿੰਦਰ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਗੁਰਸਿੱਖੀ ਕਲਾਸ ਜੱਥਾ ਝਿੰਗੜਾਂ, ਬੀਬੀ ਅਮਨਜੋਤ ਕੌਰ ਭਟੋਲੀਆਂ ਵਾਲੇ, ਭਾਈ ਕਰਨਦੀਪ ਸਿੰਘ ਨੰਗਲ ਈਸ਼ਰ ਵਾਲੇ, ਅਤੇ ਪਿੰਡ ਦੇ ਬੱਚਿਆਂ ਵਲੋਂ ਆਪੋ ਆਪਣੀ ਵਾਰੀ ਸਿਰ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮੁੱਚੇ ਸਮਾਗਮ ਵਿਚ ਸ ਸੁਰਿੰਦਰ ਸਿੰਘ ਸ਼ਿੰਦੀ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਰੋਜ਼ਾਨਾਂ ਚਾਹ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਆਖਰੀ ਦਿਨ ਹਰਵਿੰਦਰ ਸਿੰਘ ਨੰਗਲ ਈਸ਼ਰ ਵਲੋਂ ਸਮੁੱਚੇ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਨਗਰ ਨਿਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly