HOME ਮਾਤਾ ਰਾਣੀ ਚੌਕ ਬਾਜ਼ਾਰ ਵਿੱਚ ਖੁੱਲ੍ਹੇਆਮ ਸ਼ਰਾਬ ਦਾ ਸੇਵਨ, ਸ਼ਰਾਬ ਪੀਣੋ ਰੋਕਣ...

ਮਾਤਾ ਰਾਣੀ ਚੌਕ ਬਾਜ਼ਾਰ ਵਿੱਚ ਖੁੱਲ੍ਹੇਆਮ ਸ਼ਰਾਬ ਦਾ ਸੇਵਨ, ਸ਼ਰਾਬ ਪੀਣੋ ਰੋਕਣ ‘ਤੇ ਦਿੱਤੀਆਂ ਧਮਕੀਆਂ।

2

ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ, ਕੋਈ ਟੀਮ ਮੌਕੇ ‘ਤੇ ਨਹੀਂ ਪਹੁੰਚੀ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) – ਮਾਤਾ ਰਾਣੀ ਚੌਕ ਬਾਜ਼ਾਰ ਵਿੱਚ ਕੁਝ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਖੁੱਲ੍ਹੇਆਮ ਸ਼ਰਾਬ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਾਣਕਾਰੀ ਉਥੇ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੁਝ ਲੋਕ ਮਾਤਾ ਰਾਣੀ ਚੌਂਕ ਮੋਬਾਈਲ ਮਾਰਕੀਟ ਦੀਆਂ ਦੁਕਾਨਾਂ ਦੇ ਅੱਗੇ ਸ਼ਰੇਆਮ ਸ਼ਰਾਬ ਪੀ ਕੇ ਪੁਲਿਸ ਕਮਿਸ਼ਨਰ ਦੇ ਹੁਕਮਾਂ ਅਤੇ ਆਬਕਾਰੀ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ। ਜਦੋਂ ਮੌਕੇ ‘ਤੇ ਮੌਜੂਦ ਲੋਕਾਂ ਨੇ ਰੋਕਿਆ ਤਾਂ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਦਿੰਦੇ ਹੋਏ ਕਿਹਾ, “ਜੋ ਮਰਜ਼ੀ ਕਰਲੋ ਅਸੀ ਕਿਸੇ ਤੋਂ ਨਹੀਂ ਡਰਦੇ। ਮਾਮਲੇ ਦੀ ਸੂਚਨਾ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਦਿੱਤੀ ਗਈ, ਜਿੱਥੇ ਡਿਊਟੀ ਅਫਸਰ ਨੇ ਪੁਲਿਸ ਟੀਮ ਭੇਜਣ ਦਾ ਭਰੋਸਾ ਦਿੱਤਾ, ਪਰ ਕਾਫ਼ੀ ਸਮੇਂ ਤੱਕ ਕੋਈ ਪੁਲਿਸ ਕਰਮਚਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਬਾਜ਼ਾਰਾਂ ਵਿੱਚ ਖੁੱਲ੍ਹੇਆਮ ਸ਼ਰਾਬ ਪੀਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਠੰਡੇ ਪਦਾਰਥ ਗਰਮੀਆਂ ਦੀ ਸੌਗਾਤ ਜਾਂ ਗਰਮੀਆਂ ਦੇ ਤੌਹਫੇ
Next articleਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ: ਜਥੇਦਾਰ ਸਾਹਦੜਾ ਦੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਘਰ ਵਾਪਸੀ : ਹਨੀ ਟੋਂਸਾ