ਮਾਤਾ ਤੇਜ ਕੌਰ ਯਾਦਗਾਰੀ ਸਨਮਾਨ ਸਮਾਰੋਹ 7 ਮਈ ਨੂੰ

ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ): ਲੋਕ ਰੰਗ ਸਾਹਿਤ ਸਭਾ ਬਰਨਾਲਾ ਵੱਲੋਂ ਸੱਤਵਾਂ ‘ਮਾਤਾ ਤੇਜ ਕੌਰ ਯਾਦਗਾਰੀ ਸਨਮਾਨ ਸਮਾਰੋਹ’ ਸਥਾਨਕ ਗੋਬਿੰਦ ਬਾਂਸਲ ਚੈਰੀਟੇਬਲ ਟਰੱਸਟ ਧਰਮਸ਼ਾਲਾ­ ਨੇੜੇ ਸੇਖਾ ਫਾਟਕ ਵਿਖੇ 7 ਮਈ 2023 ਨੂੰ ਕਰਵਾਇਆ ਜਾ ਰਿਹਾ ਹੈ। ਸਭਾ ਦੇ ਕਨਵੀਨਰ ਭੋਲਾ ਸਿੰਘ ਸੰਘੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਇਹ ਅਵਾਰਡ ਗਲਪਕਾਰ ਕੇਵਲ ਸੂਦ ਨੂੰ ਪ੍ਰਦਾਨ ਕੀਤਾ ਜਾਵੇਗਾ। ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਸ ਸਮਾਗਮ ਦੀ ਪ੍ਰਧਾਨਗੀ ਡਾ. ਲਾਭ ਸਿੰਘ ਖੀਵਾ ਸਾਬਕਾ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ­ ਕਰਨਗੇ ਅਤੇ ਮੁੱਖ ਮਹਿਮਾਨ ਕੁਰਕਸ਼ੇਤਰਾ ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਨਰਵਿੰਦਰ ਸਿੰਘ ਕੋਸ਼ਲ ਹੋਣਗੇ। ਇਸ ਮੌਕੇ ਹਾਜ਼ਰ ਕਵੀ ਆਪਣੀਆਂ ਕਵਿਤਾਵਾਂ ਦਾ ਪਾਠ ਵੀ ਕਰਨਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੰਜੂਸ ਦਾਨੀ
Next articleਸਿਮਰਨਜੀਤ ਸਿੰਘ ਮਾਨ ਹੀ ਪੰਜਾਬ ਦੀ ਰਾਖੀ ਕਰ ਸਕਦੇ ਹਨ – ਨਿੱਝਰ