ਮਾਮਲਾ ਕਚੀਆਂ ਜ਼ਮੀਨਾਂ ਦਾ ਪੰਜਾਬ ਸਰਕਾਰ ਨੇ ਕਿਸਾਨਾ ਨੂੰ ਦਿੱਤਾ ਜ਼ਮੀਨ ਮਾਲਕੀ ਦਾ ਅਧਿਕਾਰ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ) : ਜਨਵਰੀ 2020 ਤੱਕ ਦਸ ਸਾਲ ਜਾਂ ਇਸ ਤੋਂ ਵਧ ਦੀ ਮਿਸਾਦ ਲਈ ਸਰਕਾਰੀ ਜ਼ਮੀਨ ਤੇ ਕਾਸ਼ਤ ਕਬਜ਼ਾ ਰੱਖਣ ਵਾਲੇ ਬੇ ਜ਼ਮੀਨੇ ਸੀਮਾਂਤ ਜਾ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਟ ਲਈ ਯੋਗ ਕਰਾਰ ਦਿੱਤੇ ਹਨ ਜ਼ਮੀਨ ਦੀ ਅਲਾਟਮੈਟ ਲਈ ਸੰਬੰਧਤ ਉਪਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੈ ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਤੋਂ ਬਾਅਦ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੁਹੰਮਦ ਇਸਫਾਕ ਨੇ ਗੁਰਦਾਸਪੁਰ ਤੋਂ ਦਿੱਤੀ ਪੰਜਾਬ ਸਰਕਾਰ ਵੱਲੋਂ ਬੇ ਜ਼ਮੀਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ ਦੇ ਪੰਜਾਬ (ਵੈਲਫੇਅਰ ਐਂਡ ਸੈਟਲਮੈਂਟ ਆਫ ਸਟੇਟ ਲੈਂਡਲੈੱਸ , ਮਾਰਜੀਨਲ ਐਂਡ ਸਮਾਲ ਓਕਿਉਪੈਂਟ ਫਾਰਮਰਸ) ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ 2021ਨੂੰ ਲਾਗੂ ਕੀਤਾ ਗਿਆ ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਟ ਲਈ ਅਰਜ਼ੀ ਦੇ ਸਕਦੇ ਹਨ।ਬਿਨੈ-ਪੱਤਰ ਨਾਲ ਕਬਜੇ਼ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਰਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰਕੇ ਸਬੰਧਤ ਐਸ ਡੀ ਐਮ ਨੂੰ ਜਮਾਂ ਕਰਵਾਈ ਜਾ ਸਕਦੀ ਹੈ। ਬਿਨੈਕਾਰ ਅਧਿਕਾਰਤ ਵੈੱਬਸਾਈਟ ਤੇ ਜਾ ਸਕਦੇ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰ ਰੋਜ਼ ਹੀ ਕਾਲ਼ਾ ਦਿਨ
Next articleਕੁੱਲ ਹਿੰਦ ਕਿਸਾਨ ਸਭਾ ਨੇ ਥਾਣਾ ਮਹਿਤਪੁਰ ਅੱਗੇ ਦਿੱਤਾ ਵਿਸ਼ਾਲ ਧਰਨਾ ਮਾਮਲਾ ਪੁਲਿਸ ਵਧੀਕੀਆਂ ਦਾ