ਮਾਇਆਵਤੀ ਵੱਲੋਂ ਪੱਛਮੀ ਯੂਪੀ ਲਈ ਦੋ ਉਮੀਦਵਾਰਾਂ ਦਾ ਐਲਾਨ

ਲਖਨਊ (ਸਮਾਜ ਵੀਕਲੀ):  ਬਹੁਜਨ ਸਮਾਜ ਪਾਰਟੀ (ਬੀਐੱਸਪੀ) ਦੀ ਮੁਖੀ ਮਾਇਆਵਤੀ ਨੇ ਪੱਛਮੀ ਯੂਪੀ ਲਈ ਦੋ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਬਸਪਾ ਸੁਪਰੀਮੋ ਨੇ ਇਕ ਟਵੀਟ ਵਿੱਚ ਕਿਹਾ ਕਿ ਸਲਮਾਨ ਸਈਦ ਤੇ ਨੋਮਨ ਮਸੂਦ ਕ੍ਰਮਵਾਰ ਚਰਥਾਵਲ ਤੇ ਗੰਗੋਹ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰ ਹੋਣਗੇ। ਉਧਰ ਪਾਰਟੀ ਦੇ ਜਨਰਲ ਸਕੱਤਰ ਸਤੀਸ਼ ਚੰਦਰਾ ਮਿਸ਼ਰਾ ਨੇ ਕਿਹਾ ਕਿ ਪਾਰਟੀ ਨੇ ਯੂਪੀ ਵਿਧਾਨ ਸਭਾ ਦੀਆਂ ਚੋਣਾਂ ਲਈ 300 ਉਮੀਦਵਾਰਾਂ ਦੇ ਨਾਵਾਂ ਬਾਰੇ ਫੈਸਲਾ ਕਰ ਲਿਆ ਹੈ, ਜਿਨ੍ਹਾਂ ਵਿੱਚੋਂ 90 ਦਲਿਤ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਾਰੀਆਂ 403 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰੇਗੀ ਤੇ ਆਉਣ ਵਾਲੇ ਦਿਨਾਂ ’ਚ ਦਲਿਤ ਉਮੀਦਵਾਰਾਂ ਦੀ ਗਿਣਤੀ ਵਧੇਗੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਵੱਲੋਂ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Next articleਭਾਜਪਾ ਵੱਲੋਂ ਯੂਪੀ ’ਚ 172 ਉਮੀਦਵਾਰਾਂ ਦੇ ਨਾਮ ਤੈਅ