ਸੁਪਰੀਮ ਕੋਰਟ ਦੇ ਦਖ਼ਲ ਨਾਲ ਇਨਸਾਫ਼ ਮਿਲਣ ਦੀ ਆਸ ਬੱਝੀ: ਮਾਇਆਵਤੀ

ਭੈਣ ਕੁਮਾਰੀ ਮਾਇਆਵਤੀ ਜੀ

ਲਖਨਊ (ਸਮਾਜ ਵੀਕਲੀ): ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਦਖ਼ਲ ਦਿੱਤੇ ਜਾਣ ਮਗਰੋਂ ਇਨਸਾਫ਼ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਐੱਸ ਸੀ ਮਿਸ਼ਰਾ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ। ਮਾਇਆਵਤੀ ਨੇ ਟਵੀਟ ਕਰਕੇ ਕਿਹਾ ਕਿ ਇਸ ਮਾਮਲੇ ’ਚ ਭਾਜਪਾ ਦਾ ਰਵੱਈਆ ਪੱਖਪਾਤੀ ਨਜ਼ਰ ਆ ਰਿਹਾ ਹੈ। ਇਕ ਹੋਰ ਟਵੀਟ ’ਚ ਬਸਪਾ ਮੁਖੀ ਨੇ ਕਿਹਾ ਕਿ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਮੌਤ ’ਤੇ ਲੋਕਾਂ ’ਚ ਗੁੱਸਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਖੀਮਪੁਰ ਖੀਰੀ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਰਿਪੋਰਟ ਮੰਗੀ
Next articleਸਿੱਧੂ ਤੇ ਹੋਰਾਂ ਨੂੰ ਹਿਰਾਸਤ ’ਚ ਲੈਣ ਮਗਰੋਂ ਲਖੀਮਪੁਰ ਜਾਣ ਦੀ ਇਜਾਜ਼ਤ ਮਿਲੀ