ਨਵੀਂ ਦਿੱਲੀ (ਸਮਾਜ ਵੀਕਲੀ): ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੂੰ ਉੱਤਰ ਪ੍ਰਦੇਸ਼ ’ਚ ਗੱਠਜੋੜ ਕਰਨ ਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਇਸ ਬਾਰੇ ਗੱਲ ਤੱਕ ਨਹੀਂ ਕੀਤੀ। ਰਾਹੁਲ ਨੇ ਇਹ ਦਾਅਵਾ ਕੀਤਾ ਕਿ ਸੀਬੀਆਈ, ਈਡੀ ਤੇ ਪੈਗਾਸਸ ਰਾਹੀਂ ਬਣਾਏ ਜਾ ਰਹੇ ਦਬਾਅ ਕਾਰਨ ਮਾਇਆਵਤੀ ਦਲਿਤਾਂ ਲਈ ਨਹੀਂ ਲੜ ਰਹੀ ਅਤੇ ਭਾਜਪਾ ਨੂੰ ਖੁੱਲ੍ਹਾ ਰਸਤਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਮੇਂ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ’ਤੇ ਆਰਐੱਸਐੱਸ ਦਾ ਕਬਜ਼ਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly