HOME ਐੱਮ.ਬੀ.ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੋ ਫੀਸਦੀ

ਐੱਮ.ਬੀ.ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੋ ਫੀਸਦੀ

ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਵਾਮੀ ਰਾਮ ਤੀਰਥ ਜੀ ਭੂਰੀ ਵਾਲਿਆਂ ਦੀ ਰਹਿਨੁਮਾਈ ਹੇਠ ਮੁੱਤੋਂ ਵਿਖੇ ਚੱਲ ਰਹੇ ਮਹਾਰਾਜਾ ਬ੍ਰਹਮਾਨੰਦ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਤੇ ਬਾਰਵੀਂ ਦਾ ਸਾਲਾਨਾ ਨਤੀਜਾ ਸੋ ਪ੍ਰਤੀਸ਼ਤ ਰਿਹਾ ਹੈ।ਸਕੂਲ ਦੀ ਦਸਵੀਂ ਕਲਾਸ ਵਿੱਚ ਅਰਸ਼ਪ੍ਰੀਤ ਕੌਰ ਨੇ 92.30 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਅਤੇ ਬਾਰਵੀਂ ਕਲਾਸ ਵਿੱਚ ਬਾਵਨਾ ਨੇ 91.2 % ਅੰਕ, ਮੰਨਤ ਨੇ 89.8  ਅਤੇ ਮੋਨਿਕਾ ਨੇ 86.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਲਗਾਤਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਿਲ ਕਰ ਕੇ ਸਕੂਲ, ਮਾਪਿਆਂ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਹਰਪਾਲ ਕੌਰ ਅਤੇ ਸਕੂਲ ਕਮੇਟੀ ਦੇ ਪ੍ਰਧਾਨ  ਅਸ਼ੋਕ ਬਾਂਠ  ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਵਿਦਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਮਾਪਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੁੰਦੇ ਹਨ। ਪ੍ਰਿੰਸੀਪਲ, ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਨੇ ਸਾਰੇ ਸਫ਼ਲ ਵਿਦਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਲਾਕ ਪੱਧਰੀ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ
Next articleਐਮ. ਆਰ. ਸਿਟੀ ਪਬਲਿਕ ਸਕੂਲ ਦੀ ਜੈਸਮੀਨ ਨੇ ਕਾਮਰਸ ਵਿਸ਼ੇ ‘ਚੋ 95.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਾਇਆ ਦੂਸਰਾ ਸਥਾਨ