HOME ਐਮ .ਬੀ.ਬੀ. ਸਕੂਲ ਦਾ ਬਲਾਕ ਪੱਧਰੀ ਖੇਡ ਮੁਕਾਬਲਿਆਂ ‘ਚ ਰਿਹਾ ਸ਼ਾਨਦਾਰ...

ਐਮ .ਬੀ.ਬੀ. ਸਕੂਲ ਦਾ ਬਲਾਕ ਪੱਧਰੀ ਖੇਡ ਮੁਕਾਬਲਿਆਂ ‘ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

1
ਕੈਪਸ਼ਨ /ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸਵਾਮੀ ਰਾਮ ਤੀਰਥ ਭੂਰੀ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ  ਮਹਾਰਾਜ ਬ੍ਰਹਮਾਨੰਦ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁੱਤੋਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 28 ਇਨਾਮ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਸਕੂਲ ਪ੍ਰਿੰਸੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਐਥਲੈਟਿਕਸ, ਕਬੱਡੀ, ਵਾਲੀਬਾਲ, ਬੈਡਮਿੰਟਨ ਆਦਿ ਵਿੱਚ ਹਿੱਸਾ ਲਿਆ ਅਤੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਨਾਲ ਸਭ ਦਾ ਮਨ ਮੋਹ ਲਿਆ। ਬਲਾਕ ਪੱਧਰੀ ਖੇਡਾਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੀ ਭਾਗ ਲੈ ਕੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਇਨਾਮ ਪ੍ਰਾਪਤ ਕੀਤੇ।ਸਕੂਲ ਪ੍ਰਿੰਸੀਪਲ  ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਮਾਣ ਪ੍ਰਗਟਾਇਆ ਅਤੇ ਕਿਹਾ ਕਿ ਇਹ ਸਾਰੇ ਬੱਚਿਆਂ ਦੀ ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ  ਬੱਚਿਆਂ ਨੂੰ ਅੱਗੇ ਵੀ ਖੇਡਾਂ ਅਤੇ ਪੜ੍ਹਾਈ  ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜੈਪੁਰ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ‘ਤੇ ਸੈਮੀਨਾਰ ਵਿੱਚ ਪੈੜਾਂ ਮੈਗਜ਼ੀਨ ਲੋਕ ਅਰਪਿਤ
Next articleThe Gurjar community has a proud history and has made a great contribution to the security and progress of the country.