ਐਮਸੀਯੂ ਪ੍ਰਧਾਨ ਕੋਹਲੀ ਨੇ ਹੜਤਾਲ ਵਿੱਚ ਸ਼ਾਮਲ ਹੋ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ / ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ )- ਮਨੀਸਟਰੀਅਲ ਸਟਾਫ ਵਲੋਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਬਹਾਲੀ ਆਦਿ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ 5 ਦਿਨਾਂ ਦੀ ਹੜਤਾਲ ਵਿੱਚ ਸ਼ਾਮਲ ਹੋ ਕੇ ਮਾਸਟਰ ਕੇਡਰ ਯੂਨੀਅਨ ਪ੍ਰਧਾਨ ਨਰੇਸ਼ ਕੋਹਲੀ ਨੇ ਸਮਰਥਨ ਦਾ ਐਲਾਨ ਕਰ ਦਿੱਤਾ।ਇਸ ਸਮੇਂ ਕੁਸ਼ਾਲ, ਪ੍ਰਦੀਪ ਕੁਮਾਰ, ਭਜਨ ਸਿੰਘ, ਧਰਮਵੀਰ ਸਿੰਘ, ਅਵਤਾਰ ਸਿੰਘ, ਨਿਸ਼ਾਨ ਸਿੰਘ, ਡਾ ਜਸਪਾਲ ਸਿੰਘ, ਸਰਬਜੀਤ ਸਿੰਘ, ਗੁਰਦਿਆਲ ਸਿੰਘ ਆਦਿ ਵੀ ਮੋਜੂਦ ਸਨ। ਸੂਬਾ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਉਂਦੇ ਹੋਏ ਉਪਰੋਕਤ ਆਗੂਆਂ ਨੇ ਜੋਰਦਾਰ ਨਾਅਰੇਬਾਜ਼ੀ ਕੀਤੀ।

ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਮਾਸਟਰ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਵੇਲੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਸੰਬੰਧੀ ਜੋ ਵਾਅਦੇ ਕੀਤੇ ਗਏ ਸਨ ਉਹ ਛੇ ਮਹੀਨੇ ਪਹਿਲਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਹੁਣ ਪੁਰੇ ਨਹੀਂ ਕੀਤੇ ਗਏ । ਜਿਸ ਨੂੰ ਲੈ ਕੇ ਸਮੁੱਚੇ ਕਰਮਚਾਰੀ ਵਰਗ ਵਿੱਚ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਹੈ ਕਿ ਉਹ ਅਪਣੇ ਵਾਇਦੇ ਪੂਰਾ ਕਰਦੇ ਹੋ ਕਰਮਚਾਰੀਆਂ ਨੂੰ ਦਿਵਾਲੀ ਤੋਂ ਪਹਿਲਾਂ ਡੀਏ ਦੀਆਂ ਕਿਸ਼ਤਾਂ, ਪੈਨਸ਼ਨ ਬਹਾਲੀ, ਪੇਂਡੂ ਭੱਤੇ ਦੀ ਬਹਾਲੀ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਤੋਹਫਾ ਦੇਣ।

ਇਸੇ ਦੋਰਾਨ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ 2004 ਤੋਂ ਬਾਅਦ ਭਰਤੀ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਕੇਂਦਰ ਦੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਦੇ ਸਮੇਂ ਬੰਦ ਕਰ ਦਿੱਤੀ ਗਈ ਸੀ। 2004 ਤੋਂ ਬਾਅਦ ਜਿਹੜੇ ਵੀ ਨਵੇਂ ਮੁਲਾਜ਼ਮ ਸਾਥੀ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਰਕਾਰੀ ਦਫਤਰਾਂ ਵਿੱਚ ਲੱਗੇ ਹਨ, ਉਨ੍ਹਾਂ ਲਈ ਪੁਰਾਣੀ ਪੈਨਸ਼ਨ ਸਕੀਮ ਰਾਜਾਂ ਵਲੋਂ ਬੰਦ ਹੋ ਗਈ ਪਰ ਬਾਅਦ ਵਿੱਚ ਕਈ ਰਾਜਾਂ ਵਿੱਚ ਇਹ ਸਕੀਮ ਦੁਆਰਾ ਲੱਗਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਹੋਰ ਮੰਗਾਂ ਦੇ ਨਾਲ ਮੰਗ ਕਰਦੇ ਹਾਂ ਕਿ ਪਾਰਟੀ ਦੇ ਚੋਣ ਮਨੋਰਥ ਪੱਤਰ ਅਨੁਸਾਰ ਜੋ ਵੀ ਮੁਲਾਜ਼ਮ 2004 ਤੋਂ ਬਾਅਦ ਭਰਤੀ ਕੀਤੇ ਹਨ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕੀਤੀ ਜਾਵੇ ਤਾਂ ਕਿ ਸਰਕਾਰੀ ਸੇਵਾਵਾਂ ਤੋਂ ਬਾਅਦ ਦਾ ਬੱਚਦਾ ਸਮਾਂ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਆਤਮ ਨਿਰਭਰ ਹੋ ਸਕੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleModi to open PM Kisan Samman Sammelan on Oct 17; to release funds worth Rs 16,000 cr
Next articleਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰੱਤੜਾ ਵਾਸੀਆਂ ਪ੍ਰਗਟਾਇਆ ਰੋਸ