ਮੈਡੀਕਲ ਅਤੇ ਸਿੱਖਿਆ ਸੇਵਾਵਾਂ ਲਈ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ

ਕੈਪਸਨ- ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ।

ਬੰਗਾ, (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਗਣਤੰਤਰ ਦਿਵਸ ਮੌਕੇ ਮਿਲੇ ਸਨਮਾਨ ਲਈ ਸਮਾਜਿਕ ਖੇਤਰ ਵਿਚ ਖੁਸ਼ੀ ਦਾ ਇਜਹਾਰ ਕੀਤਾ ਗਿਆ ਹੈ। ਇਹ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵਾਂ ਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਕੀਤਾ ਗਿਆ ਹੈ। ਇਸ ਸਬੰਧੀ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਟਰੱਸਟ ਦੀਆਂ ਸੇਵਾਵਾਂ, ਟਰੱਸਟ ਦੇ ਮੈਂਬਰਾਂ ਦੀ ਮਿਹਨਤ, ਦਾਨੀਆਂ ਦੇ ਵਿਸ਼ਵਾਸ, ਟਰੱਸਟ ਦੇ ਸਾਰੇ ਅਦਾਰਿਆਂ ਦੇ ਕਰਮਚਾਰੀਆਂ ਅਤੇ ਸਮਾਜਿਕ ਚਿੰਤਕਾਂ ਦਾ ਸਨਮਾਨ ਹੈ। ਉਹਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਟਰੱਸਟ ਦੀਆਂ ਸੇਵਾਵਾਂ ਇਸ ਕਦਰ ਜਾਰੀ ਰਹਿਣਗੀਆਂ।
ਉਕਤ ਸਨਮਾਨ ਲਈ ਟਰੱਸਟ ਦੇ ਅਹੁਦੇਦਾਰ ਅਮਰਜੀਤ ਸਿੰਘ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ, ਦਰਸ਼ਨ ਸਿੰਘ ਮਾਹਲ, ਜਗਜੀਤ ਸਿੰਘ ਸੋਢੀ, ਸਮਾਜਿਕ ਸਾਂਝ ਸੰਸਥਾ ਬੰਗਾ ਦੇ ਚੇਅਰਮੈਨ ਸਰਪੰਚ ਹਰਮਿੰਦਰ ਸਿੰਘ ਤਲਵੰਡੀ, ਦੀਵਾਨ ਟੋਡਰ ਮੱਲ ਫਾਊਂਡੇਸ਼ਨ ਦੇ ਸੂਬਾਈ ਆਗੂ ਕਿਰਪਾਲ ਸਿੰਘ ਬਲਾਕੀਪੁਰ, ਨਵਜੋਤ ਸਾਹਿਤ ਸੰਸਥਾ ਔੜ ਦੇ ਪ੍ਰਧਾਨ ਸੁਰਜੀਤ ਮਜਾਰੀ ਵਲੋਂ ਵੀ ਮੁਬਾਰਕਾਂ ਦੀ ਸਾਂਝ ਪਾਈ ਹੈ।
ਇਵੇਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸਿੱਖਿਆ ਡਾਇਰੈਕਟਰ ਪ੍ਰੋ. ਹਰਬੰਸ ਸਿੰਘ ਬੋਲੀਨਾ, ਗੁਰੂ ਨਾਨਕ ਮਿਸ਼ਨ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਾਇਸ ਪ੍ਰਿੰਸੀਪਲ ਰਾਜਦੀਪ ਥਿਥਵਾਰ, ਟਰੱਸਟ ਦਫ਼ਤਰ ਦੇ ਸੁਪਰਡੈਂਟ ਮਹਿੰਦਰਪਾਲ ਸਿੰਘ ਵਲੋਂ ਵੀ ਇਸ ਸਨਮਾਨ ਲਈ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous article‘ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਤੇ ਹਮਲਾ ਸ਼ਰਮਨਾਕ:ਗੋਲਡੀ ਪੁਰਖਾਲੀ
Next articleਇਸ ਦੇਸ਼ ਨੇ ਅਮਰੀਕਾ ਦੇ ਜਹਾਜ਼ ਨੂੰ ਲੈਂਡ ਨਹੀਂ ਹੋਣ ਦਿੱਤਾ, ਹੁਣ ਟਰੰਪ ਨੇ ਦਿੱਤੇ ਐਕਸ਼ਨ ਦੇ ਹੁਕਮ