HOME ਭੀਲੋਵਾਲ ਵਿਖੇ ਮੈਡੀਕਲ ਚੈਕ-ਅਪ ਅਤੇ ਐਕਸ-ਰੇ ਕੈਂਪ ਦਾ ਆਯੋਜਨ

ਭੀਲੋਵਾਲ ਵਿਖੇ ਮੈਡੀਕਲ ਚੈਕ-ਅਪ ਅਤੇ ਐਕਸ-ਰੇ ਕੈਂਪ ਦਾ ਆਯੋਜਨ

6

ਮਾਹਿਲਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਹੁਸ਼ਿਆਰਪੁਰ ਡਾ.ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਭੀਲੋਵਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਅਤੇ ਐਕਸ-ਰੇ ਕੈਂਪ ਲਗਾਇਆ ਗਿਆ ਜਿਸ ਵਿੱਚ ਲੱਗਭਗ 100 ਤੋਂ ਉਪਰ ਲੋਕਾਂ ਦੀ ਸਿਹਤ ਜਾਂਚ ਅਤੇ 66 ਲੋਕਾਂ ਦੇ ਫ੍ਰੀ ਐਕਸ ਰੇ ਕੀਤੇ ਗਏ। ਇਸ ਮੌਕੇ ਡਾ.ਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਪਿੰਡ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨਾ ਸੀ। । ਉਨਾਂ ਦੱਸਿਆ ਕਿ ਅੱਜ ਇਸ ਕੈਂਪ ਵਿੱਚ ਐਕਸ-ਰੇ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ, ਜਿਸ ਨਾਲ ਕਈ ਮਰੀਜ਼ਾਂ ਨੂੰ ਤੁਰੰਤ ਲਾਭ ਮਿਲਿਆ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਕੈਂਪ ਦੌਰਾਨ ਤਜਰਬੇਕਾਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਉਨਾਂ ਕਿਹਾ ਕਿ ਅਜਿਹੇ ਕੈਂਪ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਲਗਾਏ ਜਾਣਗੇ ਤਾਂ ਜੋ ਹਰ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚ ਸਕਣ। ਕੈਂਪ ਦੌਰਾਨ ਬਲੱਡ ਪ੍ਰੈਸ਼ਰ, ਸ਼ੂਗਰ, ਐਚ.ਬੀ ਅਤੇ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਐਸ.ਟੀ.ਐਸ ਭੁਪਿੰਦਰ ਕੌਰ ਵਲੋਂ ਲੋਕਾਂ ਨੂੰ ਟੀ.ਬੀ ਦੀ ਬੀਮਾਰੀ ਦੀ ਰੋਕਥਾਮ ਸੰਬੰਧੀ 100 ਦਿਨਾਂ ਟੀ.ਬੀ ਮੁਕਤ ਅਭਿਆਨ ਬਾਰੇ ਜਾਣਕਾਰੀ ਦਿੱਤੀ ਗਈ । ਉਨਾਂ ਦੱਸਿਆ ਕਿ ਟੀ.ਬੀ ਹੁਣ ਲਾਇਲਾਜ ਨਹੀ ਹੈ ਅਤੇ ਇਸਦਾ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ, ਇਸ ਲਈ ਮਰੀਜ਼ ਨੂੰ ਹੁਣ ਘਬਰਾਉਣ ਦੀ ਲੋੜ ਨਹੀ। ਇਸ ਮੁੰਹਿਮ ਤਹਿਤ ਸ਼ਕੀ ਮਰੀਜ਼ਾਂ ਦੇ ਟੈਸਟ ਅਤੇ ਐਕਸ-ਰੇ ਸਿਹਤ ਵਿਭਾਗ ਵਲੋਂ ਮੁਫ਼ਤ ਕੀਤੇ ਜਾਂਦੇ ਹਨ। ਉਨਾਂ ਕਿਹਾ ਕਿ ਜੇ ਕਿਸੇ ਨੂੰ ਲੰਮੇ ਸਮੇਂ ਤੱਕ ਖੰਘ, (ਅਕਸਰ ਦੋ ਹਫਤਿਆਂ ਤੋਂ ਵੱਧ), ਰਾਤ ਨੂੰ ਬਹੁਤ ਜ਼ਿਆਦਾ ਆਉਂਦਾ, ਹਲਕਾ ਜਾਂ ਮਧਿਅਮ ਦਰਜੇ ਦਾ ਬੁਖਾਰ, ਸਰੀਰ ਦੀ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣਾ, ਅਚਾਨਕ ਜਾਂ ਬਿਨਾਂ ਕਿਸੇ ਕਾਰਨ ਤੋਂ ਭਾਰ ਘਟਣਾ, ਫੇਫੜਿਆਂ ਵਿੱਚ ਇਨਫੈਕਸ਼ਨ ਹੋਣ ਕਾਰਨ ਛਾਤੀ ਵਿੱਚ ਦਰਦ ਅਤੇ ਤਣਾਅ, ਖੰਘਣ ਦੌਰਾਨ ਖੂਨ ਆਉਣਾ ਆਦਿ ਵਰਗੇ ਲੱਛਣ ਨਜ਼ਰ ਆਉਣ ਤਾਂ ਉਹ ਆਪਣਾ ਟੀ.ਬੀ ਦਾ ਟੈਸਟ ਜ਼ਰੂਰ ਕਰਵਾਏ ਤਾਂ ਜੋ ਸਮੇਂ ਸਿਰ ਇਸ ਬੀਮਾਰੀ ਦਾ ਇਲਾਜ ਹੋ ਸਕੇ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਚੱਬੇਵਾਲ ਹਲਕੇ ਦੇ ਵਿਕਾਸ ਲਈ ਮੈਂ ਸਦਾ ਹੀ ਵਚਨਬੱਧ ਰਹਾਂਗਾ – ਡਾ ਇਸ਼ਾਂਕ
Next articleਡਾ. ਰਵਜੋਤ ਸਿੰਘ ਦੀ ਮੌਜੂਦਗੀ ‘ਚ ਸੰਮਤੀ ਦੇ ਚੇਅਰਪਰਸਨ ਤੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ