ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ. 295 ਬਲਾਕ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਅੱਜ ਡਾ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਫਲਤਾ ਪੂਰਵਕ ਸੰਪੰਨ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਡਾ ਕਸ਼ਮੀਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ।ਮੀਟਿੰਗ ਦੌਰਾਨ ਜਿੱਥੇ ਜਥੇਬੰਦਕ ਮੁੱਦਿਆਂ ‘ਤੇ ਚਰਚਾ ਹੋਈ, ਉੱਥੇ ਹੀ ਵਧ ਰਹੀ ਕੜਾਕੇ ਦੀ ਠੰਢ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਸਿਹਤ ਸੁਰੱਖਿਆ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਮਨਜੀਤ ਨੇ ਕਿਹਾ ਕਿ ਬੰਦ ਕਮਰਿਆਂ ਵਿੱਚ ਅੰਗੀਠੀ ਬਾਲ ਕੇ ਸੇਕਣਾ ਜਾਨਲੇਵਾ ਸਾਬਤ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਲੇ ਜਾਂ ਲੱਕੜ ਦੇ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਪੈਦਾ ਹੁੰਦੀ ਹੈ, ਜੋ ਕਮਰੇ ਵਿੱਚ ਆਕਸੀਜਨ ਦੀ ਕਮੀ ਕਰ ਦਿੰਦੀ ਹੈ ਸੁੱਤੇ ਹੋਏ ਵਿਅਕਤੀ ਦੀ ਮੌਤ ਦਾ ਕਾਰਨ ਬਣ ਸਕਦੀ ਹੈ।ਬਜ਼ੁਰਗਾਂ, ਬੱਚਿਆਂ ਅਤੇ ਦਿਲ ਦੇ ਰੋਗੀਆਂ ਨੂੰ ਸਵੇਰੇ-ਸ਼ਾਮ ਦੀ ਧੁੰਦ ਅਤੇ ਠੰਢ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਵਿੱਚ ਨਿਮੋਨੀਆ, ਉਲਟੀ ਅਤੇ ਦਸਤ ਦਾ ਖ਼ਤਰਾ ਵਧ ਜਾਂਦਾ ਹੈ, ਇਸ ਲਈ ਉਨ੍ਹਾਂ ਦੇ ਸਿਰ, ਪੈਰ ਅਤੇ ਸਰੀਰ ਨੂੰ ਗਰਮ ਕੱਪੜਿਆਂ ਨਾਲ ਢਕ ਕੇ ਰੱਖਣਾ ਜ਼ਰੂਰੀ ਹੈ। ਜ਼ਿਲ੍ਹਾ ਪ੍ਰਧਾਨ ਡਾ. ਢਿੱਲੋਂ ਨੇ ਕਿਹਾ ਕਿ ਅੱਜ-ਕੱਲ੍ਹ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਰਹੀ ਹੈ, ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ।ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਜਨਤਕ ਸਿਹਤ ਸੇਵਾਵਾਂ ਵਿੱਚ ਆਪਣਾ ਸਹਿਯੋਗ ਜਾਰੀ ਰੱਖਣ ਦਾ ਪ੍ਰਣ ਲਿਆ।ਮੀਟਿੰਗ ਵਿੱਚ ਹਾਜ਼ਰ ਹੋਏ ਡਾ. ਆਦਰਸ਼ ਕੁਮਾਰ ਰਾਜਪਾਲ ਨੇ ਕਿਹਾ ਕਿ ਸਾਨੂੰ ਕਿਸੇ ਵੀ ਬਿਮਾਰੀ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮਰੀਜ਼ ਨੂੰ ਇੱਕ ਹਫ਼ਤੇ ਤੋਂ ਵੱਧ ਬੁਖ਼ਾਰ, ਖਾਂਸੀ ਅਤੇ ਭਾਰ ਘਟਣ ਵਰਗੇ ਲੱਛਣ ਦਿਖਾਈ ਦੇਣ, ਤਾਂ ਤੁਰੰਤ ਟੈਸਟ ਕਰਵਾਉਣੇ ਚਾਹੀਦੇ ਹਨ, ਕਿਉਂਕਿ ਇਹ ਟੀ.ਬੀ. ਦੇ ਲੱਛਣ ਹੋ ਸਕਦੇ ਹਨ।ਡਾ. ਗਿਰੀਰਾਜ ਸ਼ਰਮਾ ਨੇ ਹਾਰਟ ਫੇਲੀਊਰ, ਬ੍ਰੇਨ ਹੈਮਰੇਜ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਸਮਾਂ ਰਹਿੰਦਿਆਂ ਹਾਰਟ ਅਟੈਕ ਵਰਗੀਆਂ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਸ਼ੁਰੂ ਹੋ ਜਾਵੇ, ਤਾਂ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ ਇਸ ਮੌਕੇ ਡਾ. ਦਿਲਬਾਗ, ਡਾ. ਮਨਜੀਤ, ਡਾ. ਕੁਲਵੀਰ, ਡਾ. ਸੁਖਦੇਵ, ਡਾ. ਸੰਜੀਤ ਮੁਸਾਪੁਰ, ਡਾ. ਪਰਮਜੀਤ, ਡਾ. ਮਨੋਹਰ, ਡਾ. ਦਿਨੇਸ਼ ਸਾਗਰ, ਡਾ. ਚਰਨ ਕੁਮਾਰ, ਡਾ. ਰਾਕੇਸ਼, ਡਾ. ਵਿਜੈ ਡੇਵਿਡ, ਡਾ. ਪ੍ਰਵੀਨ, ਡਾ. ਅਵਤਾਰ ਸੱਚ, ਡਾ. ਰੌਸ਼ਨ ਚਾਚਾ, ਡਾ. ਬਹਾਦਰ, ਡਾ. ਸਰਜੀਤ ਬਾਜੀ, ਡਾ.ਯਾਦਵਿੰਦਰ, ਡਾ. ਰਾਜ ਕੁਮਾਰ, ਡਾ. ਭੁਪਿੰਦਰ, ਡਾ. ਸ਼ਿੰਦਰ ਪਾਲ, ਡਾ. ਸੁਖਵਿੰਦਰ ਕੌਰ ਅਤੇ ਡਾ. ਯੂਨਸ ਗੜੀ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



