11 ਅਪ੍ਰੈਲ ਨੂੰ ਸੰਗਰੂਰ ਵਿਖੇ ਹੋ ਰਹੀ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ
ਰਾਏਕੋਟ, (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਕੀਤੀ ਗਈ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸੂਬਾਈ ਆਗੂ ਗੁਲਜੀਤ ਸਿੰਘ ਤੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਵਿਸੇਸ਼ ਤੌਰ ਸਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨੂੰ ਸਰਧਾਂਜਲੀਆਂ ਭੇਟ ਕਰਨ ਉਪਰੰਤ ਕੀਤੀ। ਇਸ ਮੌਕੇ ਸੂਬਾਈ ਆਗੂ ਗੁਲਜੀਤ ਸਿੰਘ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਤੇ ਹਰਬੰਸ ਸਿੰਘ ਡੱਲਾ ਵੱਲੋਂ ਇੱਕ ਕਵਿਤਾ ਰਾਹੀ ਸ਼ਹੀਦ ਏ ਆਜਮ ਭਗਤ ਸਿੰਘ ਦੇ ਸੁਪਨਿਆਂ ਨੂੰ ਯਾਦ ਕੀਤਾ। ਇਸ ਮੌਕੇ ਜਿਲ੍ਹਾਂ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਸਦਕਾ ਅੱਜ ਅਸੀ ਅਜ਼ਾਦੀ ਦਾ ਅਨੰਦ ਮਾਣ ਰਹੇ ਹਾ।ਇਸ ਲਈ ਸਾਨੂੰ ਸਾਰਿਆਂ ਸ਼ਹੀਦਾਂ ਦੇ ਸੁਪਨਿਆਂ ਸਕਾਰ ਕਰਨ ਲਈ ਉਹਨਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਸਮਾਜਿਕ ਬੁਰਾਈਆਂ ਨੂੰ ਖਤਮ ਦਾ ਸੰਕਲਪ ਕਰਨਾ ਚਾਹੀਦਾ ਹੈ। ਉਪਰੋਕਤ ਆਗੂਆਂ ਨੇ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਜਾਇਜ਼ ਮੰਗਾਂ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਜਥੇਬੰਦੀ ਨਾਲ ਪੈਨਲ ਮੀਟਿੰਗ ਕਰਨ ਦੇ ਬਾਵਜੂਦ ਕੋਈ ਗੱਲ ਨਹੀ ਕੀਤੀ।ਇਸ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਆਪਣੀਆ ਜ਼ਾਇਜ਼ ਮੰਗਾਂ ਨੂੰ ਮਨਵਾਉਣ ਲਈ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਦੀ ਅਗਵਾਈ 11 ਅਪ੍ਰੈਲ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਹਾਜ਼ਰ ਸਾਰੇ ਮੈਂਬਰਾਂ ਨੂੰ ਸੂਬਾ ਪੱਧਰੀ ਰੈਲੀ ਵਿੱਚ ਵੱਧ ਤੋ ਵੱਧ ਪਹੁੰਚਣ ਦੀ ਅਪੀਲ ਕੀਤੀ । ਅੰਤ ਵਿੱਚ ਡਾਕਟਰ ਤੇਜਿੰਦਰ ਸਿੰਘ ਸੰਧੂ ਐਸੋਸੀਏਸ਼ਨ ਚ ਆਏ ਮੈਬਰਾਂ ਨੂੰ ਜੀ ਆਇਆ ਕਿਹਾ ਤੇ ਮੀਟਿੰਗ ਵਿੱਚ ਹਾਜ਼ਰ ਹੋਣ ਤੇ ਸਮੂਹ ਮੈਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਕੈਸ਼ੀਅਰ ਪਰਮਿੰਦਰ ਸਿੰਘ ਜੱਸੀ, ਸੀਨੀਅਰ ਮੀਤ ਪ੍ਰਧਾਨ ਹਰਦੀਪ ਕੁਮਾਰ ਕਲਸੀਆਂ ਬਲਾਕ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਚਰਨਜੀਤ ਸਿੰਘ ਕਲਸੀਆਂ, ਜਗਦੀਪ ਸਿੰਘ ਅਖਾੜਾ ਚਰਨਦਾਸ ਬੱਸੀਆਂ,ਹਰਪਾਲ ਸਿੰਘ ਲੰਮੇ, ਦੀਪਕ ਸੁਧਾਰ,ਅਮਿਰ ਖਾਨ ਰਾਏਕੋਟ, ਹਰਪ੍ਰੀਤ ਸਿੰਘ ਮਾਣੂੰਕੇ, ਗੁਰਪ੍ਰੀਤ ਸਿੰਘ ਕਮਾਲਪੁਰਾ,ਹਰਵਿੰਦਰ ਕੌਰ ਝੰਮਟ ਆਦਿ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



