ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੌਰਾਨ ਜਿੱਥੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਸੂਬਾਈ ਆਗੂ ਗੁਲਜੀਤ ਸਿੰਘ ਅਤੇ ਜਿਲ੍ਹਾਂ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਵਿਸੇਸ਼ ਤੌਰ ਤੇ ਸਿਕਰਤ ਕੀਤੀ। ਮੀਟਿੰਗ ਦੀ ਸ਼ੁਰੂਆਤ ਸਮੇਂ ਜਥੇਬੰਦੀ ਦੀ ਚੜਦੀਕਲਾਂ ਲਈ ਅਰਦਾਸ ਕੀਤੀ ਗਈ ਤੇ ਜੱਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਸੇਵਾ ਭਾਵਨਾ ਨਾਲ ਆਪਣੀ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਪਰ ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਟਾਲ ਮਟੋਲ ਦੀ ਨੀਤੀ ਛੱਡ ਕੇ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ਤੇ ਪ੍ਰੈਕਟਿਸ ਕਰਨ ਦੀ ਆਗਿਆ ਦੇਵੇ। ਇਸ ਮੌਕੇ ਜਿਲ੍ਹਾਂ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਲੋਕਾਂ ਨੂੰ ਡੇਂਗੂ ਚਿਕਨਗੁਣੀਆ ਬੁਖਾਰ ਹੋਣ ਵਾਲੇ ਲੱਛਣਾ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਬੁਖਾਰ ਹੋਣ ਤੇ ਤੁਰੰਤ ਡਾਕਟਰ ਦੀ ਸਲਾਹ ਨਾਲ ਹੀ ਇਲਾਜ਼ ਕਰਵਾਇਆ ਜਾਵੇ। ਇਸ ਮੌਕੇ ਹੂੰਝਣ ਹਸਪਤਾਲ ਲੁਧਿਆਣਾ ਦੇ ਹੱਡੀਆਂ ਦੇ ਮਾਹਿਰ ਡਾਕਟਰ ਜੈਵੀਰ ਸਿੰਘ ਨੇ ਹਸਪਤਾਲ ਦੀਆਂ ਵਿਸ਼ੇਸ਼ਤਾਈਆਂ ਬਾਰੇ ਜਾਣਕਾਰੀ ਦਿੱਤੀ। ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਨੇ ਮੀਟਿੰਗ ਵਿੱਚ ਹਾਜ਼ਰ ਹੋਣ ਵਾਲੇ ਸਾਰੇ ਮੈਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਕੈਸ਼ੀਅਰ ਪਰਮਿੰਦਰ ਸਿੰਘ ਜੱਸੀ, ਮੀਤ ਪ੍ਰਧਾਨ ਹਰਦੀਪ ਕੁਮਾਰ ਕਲਸੀਆਂ, ਚਰਨਜੀਤ ਸਿੰਘ ਕਲਸੀਆਂ, ਜਗਦੀਪ ਸਿੰਘ ਅਖਾੜਾ,ਡਾਕਟਰ ਜਰਨੈਲ ਸਿੰਘ ਤਾਜਪੁਰ, ਗੁਰਨਾਮ ਸਿੰਘ, ਹਰਪਾਲ ਸਿੰਘ ਲੰਮੇ, ਚਰਨਦਾਸ ਸਿੰਘ ਬੱਸੀਆਂ, ਹਰਮੇਲ ਸਿੰਘ, ਆਮਿਰ ਖਾਨ ਰਾਏਕੋਟ, ਬਚਿੱਤਰ ਸਿੰਘ ਛੱਜਾਵਾਲ ਤੋਂ ਇਲਾਵਾ ਮਹਿਲਾ ਵਿੰਗ ਤੋਂ ਹਰਵਿੰਦਰ ਕੌਰ ਝੱਮਟ ਆਦਿ ਹਾਜ਼ਰ ਸਨ।
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਹੋਈ,ਮੀਟਿੰਗ ਦੌਰਾਨ ਅਹਿਮ ਮਸਲੇ ਵਿਚਾਰੇ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



