ਮੈਡੀਕਲ ਪ੍ਰੈਕਟੀਸ਼ਨਰਜ਼ ਆਪਣੇ ਕਿੱਤੇ ਨੂੰ ਬਚਾਉਣ ਲਈ ਹਰ ਸੰਘਰਸ਼ ਲਈ ਤਿਆਰ :- ਡਾਕਟਰ ਸੋਹਣ ਲਾਲ

ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਜਾਡਲਾ ਇਕਾਈ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਸੋਹਣ ਲਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਬਲਾਕ ਪ੍ਰਧਾਨ ਡਾਕਟਰ ਸੋਹਣ ਲਾਲ, ਜ਼ਿਲ੍ਹਾ ਆਗੂ ਡਾਕਟਰ ਜਗੀਰ ਸਿੰਘ ਅਤੇ ਡਾਕਟਰ ਨਿਰਮਲ ਸਿੰਘ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਸੰਘਰਸ਼ ਕਰਦਿਆਂ ਬਹੁਤ ਲੰਮਾ ਸਮਾਂ ਹੋ ਗਿਆ ਹੈ ਪਰ ਕਿਸੇ ਵੀ ਪੰਜਾਬ ਦੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਲਈ ਤਵੱਜੋ ਨਹੀਂ ਦਿੱਤੀ। ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਬਹੁਤ ਉਮੀਦਾਂ ਸਨ ਕਿ ਉਹ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਗੰਭੀਰਤਾ ਨਾਲ ਹੱਲ ਕਰੇਗੀ ਕਿਉਂਕਿ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਆਪਣੀ ਸਰਕਾਰ ਆਉਣ ਤੇ ਇਸ ਮਸਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪਰ ਅੱਜ ਤੱਕ ਸਿਵਾਏ ਲਾਰਿਆਂ ਦੇ ਕੁਝ ਵੀ ਨਹੀਂ ਕੀਤਾ। ਬਲਾਕ ਜਨਰਲ ਸਕੱਤਰ ਡਾਕਟਰ ਰਵਿੰਦਰ ਕੁਮਾਰ ਅਤੇ ਬਲਾਕ ਕੈਸ਼ੀਅਰ ਡਾਕਟਰ ਪ੍ਰਵੀਨ ਕੁਮਾਰ ਨੇ ਸਰਕਾਰ ਤੋਂ ਮੰਗ ਕਰਦਿਆਂ ਉਨ੍ਹਾਂ ਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ। ਅਗਰ ਸਰਕਾਰ ਮਸਲਾ ਹੱਲ ਨਹੀਂ ਕਰਦੀ ਤਾਂ ਫਿਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਸਮੇਂ ਡਾਕਟਰ ਸੋਹਣ ਲਾਲ, ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ, ਡਾਕਟਰ ਰਵਿੰਦਰ ਕੁਮਾਰ, ਡਾਕਟਰ ਬਲਜਿੰਦਰ, ਡਾਕਟਰ ਰਜਿੰਦਰ ਸਿੰਘ ਆਦਿ ਮੈਂਬਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਾਂਬੇ ਹਾਈ ਕੋਰਟ ਦੀ ਚੇਤਾਵਨੀ, ED ਨਾਗਰਿਕਾਂ ਨੂੰ ਪਰੇਸ਼ਾਨ ਕਰਨਾ ਬੰਦ ਕਰੇ, ਸੀਮਾ ਦੇ ਅੰਦਰ ਰਹੇ
Next articleਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਮਜਬੂਤ ਤਾਲਮੇਲ ਦਾ ਹੋਣਾ ਬਹੁਤ ਜਰੂਰੀ – ਸਤੀਸ਼ ਸੋਨੀ ਤੇ ਜਗਦੀਸ਼ ਰਾਏ