ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਐਸੋਸੀਏਸ਼ਨ ਦੀ ਸਥਾਪਨਾ ਦਿਵਸ ਦੀ 28ਵੀ ਵਰ੍ਹੇਗੰਢ ਮਨਾਈ ਜਾਵੇਗੀ ਜਿਸ ਦੇ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ 29 ਮਈ ਨੂੰ ਨਵਾਂਸ਼ਹਿਰ ਵਿਖੇ ਐਸੋਸੀਏਸ਼ਨ ਦੀ 28ਵੀ ਵਰ੍ਹੇਗੰਢ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ 295 ਦਾ ਇੱਕ ਮਾਣਮੱਤਾ ਸ਼ਾਨਦਾਰ ਇਤਿਹਾਸ ਹੈ। ਅੱਜ ਤੱਕ ਐਸੋਸੀਏਸ਼ਨ ਵੱਲੋਂ ਆਪਣੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਕਿੱਤੇ ਨੂੰ, ਉਨ੍ਹਾਂ ਦੇ ਰੁਜ਼ਗਾਰ ਨੂੰ ਬਚਾਉਣ ਲਈ ਅਨੇਕਾਂ ਸੰਘਰਸ਼ ਕੀਤੇ ਹਨ। ਵਿਧਾਨ ਸਭਾ ਕਿਆ,ਸੰਸਦ ਤੱਕ ਦਾ ਘਿਰਾਓ ਕੀਤਾ ਗਿਆ। ਸਮੇਂ ਸਮੇਂ ਦੀਆਂ ਸਰਕਾਰਾਂ ਦੇ ਖਿਲਾਫ ਵੱਡੇ ਤੋਂ ਵੱਡੇ ਸੰਘਰਸ਼ ਕੀਤੇ। ਜਥੇਬੰਦੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮੂਹ ਮੈਂਬਰਾਂ ਦੀ ਆਪਸੀ ਏਕਤਾ ਹੈ। ਅੱਜ ਵੀ ਹਰ ਇੱਕ ਮੈਂਬਰ ਆਪਣੇ ਕਿੱਤੇ ਨੂੰ ਬਚਾਉਣ ਲਈ ਤਨ, ਮਨ ਅਤੇ ਧਨ ਨਾਲ ਹਰ ਸੰਘਰਸ਼ ਕਰਨ ਲਈ ਤਿਆਰ ਹੈ। ਉਨ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ ਵੱਖ ਬਲਾਕ ਦੇ ਆਗੂਆਂ ਨੂੰ ਇਸ ਵਰ੍ਹੇਗੰਢ ਮੌਕੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੀ 28ਵੀ ਵਰ੍ਹੇਗੰਢ 29 ਮਈ ਨੂੰ :- ਡਾਕਟਰ ਕਟਾਰੀਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



