HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦਾ ਇਤਿਹਾਸ ਆਪਣੇ ਆਪ ਵਿੱਚ...

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦਾ ਇਤਿਹਾਸ ਆਪਣੇ ਆਪ ਵਿੱਚ ਇੱਕ ਬੇਮਿਸਾਲ ਇਤਿਹਾਸ ਹੈ:- ਡਾਕਟਰ ਕਾਲਖ਼, ਡਾਕਟਰ ਕਟਾਰੀਆ।

1

ਨਵਾਂਸ਼ਹਿਰ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਸਮੂਹ ਜ਼ਿਲ੍ਹਾ ਕਮੇਟੀ ਦੀ ਅਗਵਾਈ ਵਿੱਚ ਐਸੋਸੀਏਸ਼ਨ ਦੀ ਸਥਾਪਨਾ ਦਿਵਸ ਦੀ 28ਵੀ ਵਰ੍ਹੇਗੰਢ ਬੜੇ ਉਤਸ਼ਾਹ ਨਾਲ ਮਨਾਈ ਗਈ। ਇਸ ਸਮਾਗਮ ਵਿੱਚ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਲੁਧਿਆਣਾ, ਸੂਬਾ ਜਨਰਲ ਸਕੱਤਰ ਡਾਕਟਰ ਰਣਜੀਤ ਸਿੰਘ ਰਾਣਾ ਤਰਨਤਾਰਨ, ਸੂਬਾ ਐਕਟਿੰਗ ਪ੍ਰਧਾਨ ਡਾਕਟਰ ਸਤਨਾਮ ਸਿੰਘ ਦਿਓ, ਸੂਬਾ ਸੀਨੀਅਰ ਮੀਤ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਧੂਲਕਾ ਆਪਣੇ ਸਾਥੀਆਂ ਨਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਸੂਬਾ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨ ਅਤੇ ਸਮੂਹ ਜ਼ਿਲ੍ਹਾ ਕਮੇਟੀ ਵੱਲੋਂ ਐਸੋਸੀਏਸ਼ਨ ਦਾ ਝੰਡਾ ਲਹਿਰਾਉਣ ਨਾਲ ਕੀਤੀ ਗਈ। ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼, ਸੂਬਾ ਜਨਰਲ ਸਕੱਤਰ ਡਾਕਟਰ ਰਣਜੀਤ ਸਿੰਘ ਰਾਣਾ, ਸੂਬਾ ਐਕਟਿੰਗ ਪ੍ਰਧਾਨ ਡਾਕਟਰ ਸਤਨਾਮ ਸਿੰਘ ਦਿਓ, ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਧੂਲਕਾ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ 28 ਸਾਲ ਦੇ ਲੰਮੇ ਸਫ਼ਰ ਦੇ ਸੰਘਰਸ਼, ਮਾਣਮੱਤੇ ਇਤਿਹਾਸ ਅਤੇ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਵਾਰੇ ਚਾਨਣਾ ਪਾਇਆ। ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਵਾਅਦਾ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਆਪਣੇ ਹਰ ਇੱਕ ਮੈਂਬਰ ਦੀ ਕਲੀਨਿਕ ਦੀ ਰਾਖੀ ਕਰਨ ਲਈ ਬਚਨਬੱਧ ਹੈ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਇੱਕ ਜਥੇਬੰਦੀ ਨਹੀਂ ਸਗੋਂ ਇੱਕ ਸੰਯੁਕਤ ਪਰਿਵਾਰ ਏ ਜੋ ਆਪਣੇ ਹਰ ਇੱਕ ਮੈਂਬਰ ਦੇ ਦੁੱਖ ਸੁੱਖ ਵਿੱਚ ਹਰ ਪਲ਼ ਹਰ ਘੜੀ ਨਾਲ ਖੜ੍ਹਨ ਲਈ ਤਤਪਰ ਹੈ। ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਅਤੇ ਬਲਾਕ ਕਾਠਗੜ੍ਹ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਲੱਕੀ, ਬਲਾਕ ਸੜੋਆ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ, ਬਲਾਕ ਬਲਾਚੌਰ ਦੇ ਪ੍ਰਧਾਨ ਡਾਕਟਰ ਮੰਗਤ ਰਾਏ, ਬਲਾਕ ਬਹਿਰਾਮ ਦੇ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ, ਬਲਾਕ ਬੰਗਾ ਦੇ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ, ਬਲਾਕ ਜਾਡਲਾ ਦੇ ਜ਼ਿਲ੍ਹਾ ਆਗੂ ਡਾਕਟਰ ਨਿਰਮਲ ਸਿੰਘ ਨੇ ਵੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੰਘਰਸ਼ ਵਾਰੇ ਵਿਚਾਰ ਪੇਸ਼ ਕੀਤੇ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਇਕਾਈ ਵੱਲੋਂ ਸੂਬਾ ਪ੍ਰਧਾਨ ਅਤੇ ਆਏਂ ਹੋਏ ਆਗੂਆਂ ਨੂੰ ਉਨ੍ਹਾਂ ਦੇ ਹੱਕੀ ਮੰਗਾਂ ਲਈ ਕੀਤੇ ਸੰਘਰਸ਼ਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਤੌਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਡਾਕਟਰ ਮਲਕੀਤ ਸਿੰਘ ਰੰਧਾਵਾ, ਡਾਕਟਰ ਹਰਬੰਸ ਸਿੰਘ ਬਲਾਕ ਪੱਖੋਵਾਲ ਜ਼ਿਲ੍ਹਾ ਲੁਧਿਆਣਾ, ਡਾਕਟਰ ਭਗਤ ਸਿੰਘ,ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਡਾਕਟਰ ਪਰਮਜੀਤ ਬੱਧਣ,ਡਾਕਟਰ ਜਗੀਰ ਸਿੰਘ, ਡਾਕਟਰ ਸੋਹਣ ਲਾਲ,ਜ਼ਿਲ੍ਹਾ ਪ੍ਰੈਸ ਮੀਡੀਆ ਇੰਚਾਰਜ ਡਾਕਟਰ ਮਨਜਿੰਦਰ ਬੰਗਾ, ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ, ਬਲਾਕ ਨਵਾਂਸ਼ਹਿਰ ਦੇ ਕੈਸ਼ੀਅਰ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਡਾਕਟਰ ਬਲਵਿੰਦਰ ਬੈਂਸ, ਡਾਕਟਰ ਤਰਸੇਮ ਸਲੋਹ ,ਡਾਕਟਰ ਰਾਮ ਜੀ ਬੱਧਣ, ਡਾਕਟਰ ਪਵਨ ਕੁਮਾਰ, ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਗੁਰਮੇਲ ਮਜਾਰੀ, ਕੁਲਵਿੰਦਰ ਸੋਂਤਰਾ, ਡਾਕਟਰ ਅਸ਼ੋਕ ਕੁਮਾਰ, ਡਾਕਟਰ ਹੁਸਨ ਲਾਲ, ਡਾਕਟਰ ਜਗਦੀਸ਼ ਬੰਗੜ, ਡਾਕਟਰ ਸੁਰਿੰਦਰ ਨੌਰਦ, ਡਾਕਟਰ ਚਰਨਜੀਤ, ਡਾਕਟਰ ਸੁਰਜੀਤ ਭਰਥਲਾ, ਡਾਕਟਰ ਵਿਸ਼ਾਲ, ਡਾਕਟਰ ਜੁਗਿੰਦਰ ਸਿੰਘ, ਡਾਕਟਰ ਜੁਨੇਜਾ, ਡਾਕਟਰ ਜਗਤਾਰ ਸਿੰਘ ਅਤੇ ਸਮੂਹ ਬਲਾਕ ਦੇ ਜ਼ਿਲ੍ਹਾ ਆਗੂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜਦੋਂ ਝਟਕਾ ਲਗਦਾ ਹੈ !
Next articleਪ੍ਰਧਾਨ ਮੰਤਰੀ ਮੋਦੀ ਦੀ ਜਾਨੋਂ ਮਾਰਨ ਦੀ ਧਮਕੀ ਨੇ ਹਲਚਲ ਮਚਾ ਦਿੱਤੀ, ਜਦੋਂ ਜਾਂਚ ਹੋਈ ਤਾਂ ਮਾਮਲਾ ਕੁਝ ਹੋਰ ਹੀ ਨਿਕਲਿਆ।