ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਬੰਗਾ ਵਲੋਂ ਐਸੋਸੀਏਸ਼ਨ ਦੀ 28ਵੀ ਵਰ੍ਹੇਗੰਢ ਮਨਾਈ ਗਈ। ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਬਲਾਕ ਬੰਗਾ ਦੇ ਸਮੂਹ ਮੈਂਬਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਬਲਾਕ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ ਦੀ ਅਗਵਾਈ ਹੇਠ ਐਸੋਸੀਏਸ਼ਨ ਦਾ ਝੰਡਾ ਲਹਿਰਾਇਆ ਗਿਆ ਅਤੇ ਕੇਕ ਕੱਟਿਆ ਗਿਆ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਬਲਾਕ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਇੱਕ ਜੁਝਾਰੂ ਜਥੇਬੰਦੀ ਹੈ ਜੋ ਜਦੋਂ ਤੋਂ ਹੋਂਦ ਵਿੱਚ ਆਈ ਹੈ ਆਪਣੇ ਮੈਂਬਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਹੋਈ ਉਹਨਾਂ ਦੀਆਂ ਮੰਗਾਂ ਲਈ ਡੱਟ ਕੇ ਪਹਿਰਾ ਦਿੰਦੀ ਆਈ ਹੈ। ਜਥੇਬੰਦੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮੈਂਬਰਾਂ ਦੀ ਆਪਸੀ ਏਕਤਾ ਅਤੇ ਆਪਣੇ ਕਿੱਤੇ ਨੂੰ ਬਚਾਉਣ ਲਈ ਤਨ ਮਨ ਧਨ ਨਾਲ ਹਰ ਸੰਘਰਸ਼ ਕਰਨ ਦੀ ਸਮਰੱਥਾ ਹੈ। ਭਾਵੇਂ ਅੱਜ ਤੱਕ ਦੇਸ਼ ਦੀ ਕਿਸੇ ਵੀ ਸਰਕਾਰ ਨੇ ਜਾਂ ਪੰਜਾਬ ਦੀ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਪਰ ਫਿਰ ਵੀ ਐਸੋਸੀਏਸ਼ਨ ਦੇ ਸੰਘਰਸ਼ ਦੀ ਵਜ੍ਹਾ ਨਾਲ ਇਸ ਦਾ ਹਰ ਇੱਕ ਮੈਂਬਰ ਆਮ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।ਇਸ ਸਮਾਗਮ ਵਿੱਚ ਬੇਦੀ ਮਲਟੀ ਸਪੈਸ਼ਲਿਸਟ ਹਸਪਤਾਲ ਚੰਡੀਗੜ੍ਹ ਰੋਡ ਨਵਾਂਸ਼ਹਿਰ ਤੋਂ ਡਾਕਟਰ ਸ਼ੈਲਜਾ ਬੇਦੀ ਅਤੇ ਡਾਕਟਰ ਰਮਨਦੀਪ ਕੌਰ ਨੇ ਪਹੁੰਚ ਕੇ ਮੈਂਬਰਾਂ ਨੂੰ ਵੱਖ ਵੱਖ ਬੀਮਾਰੀਆਂ ਵਾਰੇ ਅਤੇ ਉਨ੍ਹਾਂ ਦੇ ਇਲਾਜ ਲਈ ਰੋਕਥਾਮ ਵਾਰੇ ਭਰਪੂਰ ਜਾਣਕਾਰੀ ਦਿੱਤੀ। ਇਸ ਸਮੇਂ ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਸੀਤਾ ਰਾਮ, ਡਾਕਟਰ ਗੁਰਮੇਲ ਮਜਾਰੀ, ਡਾਕਟਰ ਧਰਮਪਾਲ ਬੱਗਾ, ਡਾਕਟਰ ਸ਼ਿੰਦਰਪਾਲ ਹੀਰਾ, ਡਾਕਟਰ ਚਰਨਜੀਤ ਸੱਲਾਂ, ਡਾਕਟਰ ਰਤਨ ਸਿੰਘ, ਡਾਕਟਰ ਗੁਰਦੀਪ ਸਿੰਘ, ਡਾਕਟਰ ਹਰਦੀਪ ਸਿੰਘ, ਡਾਕਟਰ ਅਮਨਦੀਪ ਸਿੰਘ, ਡਾਕਟਰ ਨਰਿੰਦਰ ਸਿੰਘ, ਡਾਕਟਰ ਗੁਰਨਾਮ ਸਿੰਘ, ਡਾਕਟਰ ਲੇਖਰਾਜ ਸੂੰਢ, ਡਾਕਟਰ ਮੰਗਾ ਝਿੱਕਾ, ਡਾਕਟਰ ਸੁਧੀਰ ਕੁਮਾਰ ਅਤੇ ਡਾਕਟਰ ਅਸ਼ੋਕ ਗਾਬਾ ਆਦਿ ਮੈਂਬਰ ਹਾਜ਼ਰ ਸਨ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਮੈਂਬਰਾਂ ਦੀ ਆਪਸੀ ਏਕਤਾ ਜਥੇਬੰਦੀ ਦੀ ਸਭ ਤੋਂ ਵੱਡੀ ਤਾਕਤ ਹੈ: ਡਾਕਟਰ ਕਟਾਰੀਆ, ਡਾਕਟਰ ਅਮ੍ਰਿਤ ਲਾਲ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



