HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ...

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ ਅਤੇ ਸੂਬਾ ਕਮੇਟੀ ਮੈਂਬਰ ਡਾਕਟਰ ਪ੍ਰੇਮ ਸਲੋਹ ਨਿਯੁਕਤ ਕੀਤੇ ਗਏ।

1

ਨਵਾਂਸ਼ਹਿਰ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ ਦੀ ਰਿਹਾਇਸ਼ ਪਿੰਡ ਗੁਜਰਪੁਰ ਵਿਖੇ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਕੋਈ ਕਨੂੰਨ ਬਣਾਇਆ ਜਾਵੇ। ਜਿਸ ਨਾਲ ਮੈਡੀਕਲ ਪ੍ਰੈਕਟੀਸ਼ਨਰਜ਼ ਬਿਨਾਂ ਕਿਸੇ ਡਰ ਤੋਂ ਆਮ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਆਪਣੇ ਕਿੱਤੇ ਨੂੰ ਬਚਾਉਂਦੇ ਹੋਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਦੀ ਆਪਸੀ ਸਹਿਮਤੀ ਦੇ ਨਾਲ ਡਾਕਟਰ ਰਜਿੰਦਰ ਸਿੰਘ ਲੱਕੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜਨਰਲ ਸਕੱਤਰ ਚੁਣਿਆ ਗਿਆ ਅਤੇ ਡਾਕਟਰ ਪ੍ਰੇਮ ਸਲੋਹ ਨੂੰ ਸੂਬਾ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਡਾਕਟਰ ਰਜਿੰਦਰ ਸਿੰਘ ਲੱਕੀ ਅਤੇ ਡਾਕਟਰ ਪ੍ਰੇਮ ਸਲੋਹ ਵਲੋਂ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜੋ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਗਿਆ ਉਸ ਹਰ ਹਾਲ ਵਿੱਚ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਸ ਦੇ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਹਨ ਉਨ੍ਹਾਂ ਦੀ ਅਗਵਾਈ ਵਿੱਚ ਐਸੋਸੀਏਸ਼ਨ ਨੂੰ ਮਜ਼ਬੂਤ ਕਰਨ ਲਈ ਤਨ ਮਨ ਧਨ ਨਾਲ ਸੇਵਾ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ।ਇਸ ਸਮੇਂ ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ,ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਅਮ੍ਰਿਤ ਲਾਲ ਫਰਾਲਾ, ਡਾਕਟਰ ਜਤਿੰਦਰ ਸਹਿਗਲ, ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ, ਡਾਕਟਰ ਸੁਰਿੰਦਰ ਮਹਾਲੋਂ, ਡਾਕਟਰ ਨਿਰਮਲ ਸਿੰਘ, ਡਾਕਟਰ ਜਸਵੀਰ ਸਿੰਘ ਗੜ੍ਹੀ ਅਤੇ ਸਮੂਹ ਬਲਾਕ ਦੇ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੋਲਿੰਗ ਸਟੇਸ਼ਨਾਂ ‘ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਲੌੜੀਂਦੇ ਪ੍ਰਬੰਧ ਅਮਲ ‘ਚ ਲਿਆਂਦੇ ਜਾਣ
Next articleਨਾਵਲ “ਪਹਿਲਾ ਅਧਿਆਪਕ” ਤੇ ਕਰਵਾਈ ਗਈ ਵਿਚਾਰ ਚਰਚਾ