HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ...

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ 6 ਸਤੰਬਰ ਨੂੰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਐਸੋਸੀਏਸ਼ਨ ਵੱਲੋਂ ਚੱਲ ਰਹੇ ਫ਼੍ਰੀ ਮੈਡੀਕਲ ਕੈਂਪ ਵਿੱਚ ਡਿਊਟੀ ਨਿਭਾਈ ਜਾਵੇਗੀ:- ਡਾਕਟਰ ਸਲੋਹ, ਡਾਕਟਰ ਕਟਾਰੀਆ।

ਨਵਾਂਸ਼ਹਿਰ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ ਦੀ ਰਿਹਾਇਸ਼ ਪਿੰਡ ਗੁਜ਼ਰ ਪੁਰ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ, ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਵਾਰ ਆਈ ਬਰਸਾਤ ਦੇ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜਾਂ ਨੇ ਬਹੁਤ ਤਬਾਹੀ ਮਚਾਈ ਹੈ। ਜਿਸ ਨਾਲ ਬਹੁਤ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ ਹੈ। ਘਰਾਂ ਦੇ ਘਰ ਉੱਜੜ ਚੁੱਕੇ ਹਨ। ਲੋਕਾਂ ਨੂੰ ਭੁਖਮਰੀ, ਰਹਿਣ ਸਹਿਣ ਦੇ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ ਨੇ ਐਸੋਸੀਏਸ਼ਨ ਦੇ ਮੁੱਖ ਮੰਤਵ ਤੇ ਮਕਸਦ ਮਾਨਵ ਸੇਵਾ ਪਰਮੋ ਧਰਮ ਨੂੰ ਸਾਰਥਕ ਕਰਦਿਆਂ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫ਼੍ਰੀ ਮੈਡੀਕਲ ਕੈਂਪ, ਰਾਸ਼ਨ ਪਾਣੀ ਕੈਂਪ ਅਤੇ ਹੋਰ ਵੀ ਸਹਾਇਤਾ ਦੇ ਕੈਂਪ ਲਗਾਤਾਰ ਲਗਾਏ ਜਾ ਰਹੇ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੀ 6 ਸਤੰਬਰ ਨੂੰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਏ ਇਨਾਂ ਕੈਂਪਾਂ ਵਿੱਚ ਆਪਣੀ ਡਿਊਟੀ ਤਨ ਮਨ ਧਨ ਨਾਲ ਨਿਭਾਈ ਜਾਵੇਗੀ। ਮੀਟਿੰਗ ਦੌਰਾਨ ਐਸੋਸੀਏਸ਼ਨ ਵੱਲੋਂ ਨਵੇਂ ਜਾਰੀ ਕੀਤੇ ਡਿਜੀਟਲ ਸਰਟੀਫਿਕੇਟ,ਆਈ ਕਾਰਡ ,ਲੋਗੋ ਅਤੇ ਡਿਜ਼ੀਟਲ ਫਲੈਕਸ ਬੋਰਡ ਵੱਖ ਵੱਖ ਬਲਾਕਾਂ ਵਿੱਚ ਵੰਡਣ ਲਈ ਬਲਾਕ ਪ੍ਰਧਾਨਾਂ ਨੂੰ ਸੋਂਪੇ ਗਏ। ਇਸ ਸਮੇਂ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ,ਆਲ ਮੈਡੀਕਲ ਪ੍ਰੈਕਟੀਸ਼ਨਰਜ਼ ਇੰਡੀਆ ਵੈਲਫ਼ੇਅਰ ਸੁਸਾਇਟੀ ਰਜਿ ਨੰਬਰ 4206/25 ਦੇ ਜੁਆਇੰਟ ਸਕੱਤਰ ਅਤੇ ਬਹਿਰਾਮ ਬਲਾਕ ਦੇ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ, ਜ਼ਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੁਪਿੰਦਰ ਸਿੰਘ ਸੂੰਢ, ਡਾਕਟਰ ਅਮ੍ਰਿਤ ਲਾਲ ਫਰਾਲਾ ਪ੍ਰਧਾਨ ਬੰਗਾ ਬਲਾਕ , ਡਾਕਟਰ ਜਸਵੀਰ ਸਿੰਘ ਗੜ੍ਹੀ ਪ੍ਰਧਾਨ ਸੜੋਆ ਬਲਾਕ, ਡਾਕਟਰ ਗੁਰਨਾਮ ਸਿੰਘ, ਡਾਕਟਰ ਮੰਗਤ ਰਾਏ ਪ੍ਰਧਾਨ ਬਲਾਕ ਬਲਾਚੌਰ , ਡਾਕਟਰ ਪਵਨ ਕੁਮਾਰ, ਬਲਾਕ ਕਾਠਗੜ੍ਹ ਦੇ ਜਨਰਲ ਸਕੱਤਰ ਡਾਕਟਰ ਸੁਰਜੀਤ ਭਰਥਲਾ, ਡਾਕਟਰ ਰਾਣਾ ਲੋਚਨ ਅਤੇ ਸਮੂਹ ਬਲਾਕਾਂ ਦੇ ਜ਼ਿਲ੍ਹਾ ਆਗੂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article“ਪਿੰਡ ਧਲੇਤਾ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰੂ ਘਰ ਨੂੰ ਸਰਕਾਰ ਵਲੋਂ ਢਾਹੂਣ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਜਿਲਾ ਨਵਾਂਸ਼ਹਿਰ ਵਲੋਂ MLA ਡਾਕਟਰ ਨਛੱਤਰ ਪਾਲ ਜੀ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰਕੇ ਗਵਰਨਰ ਦੇ ਨਾਮ ਮੈਮੋਰੰਡਮ ਦਿੰਦੇ ਹੋਏ ਨਵਾਂਸ਼ਹਿਰ ਦੀ ਲੀਡਰਸ਼ਿਪ ਅਤੇ ਵਰਕਰ
Next articleਕਵਿਤਾ