ਨਵਾਂ ਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ): ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਲਿਵਾਸਾ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਕਸ਼ਮੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਇਹ ਸਮਾਗਮ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਅਤੇ ਐਸੋਸੀਏਸ਼ਨ ਦੀ ਸਥਾਪਨਾ ਦੇ 30 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਕਰਵਾਇਆ ਗਿਆ।ਸਮਾਗਮ ਵਿੱਚ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।ਯੂਨੀਅਨ ਦੀ 30ਵੀਂ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰੀ ਕੈਲੰਡਰ ਜਾਰੀ ਕੀਤਾ। ‘ਆਪ’ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਲਾਲ ਢੰਡਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਬੁਲਾਰਿਆਂ ਨੇ ਪੇਂਡੂ ਖੇਤਰਾਂ ਵਿੱਚ ਪ੍ਰੈਕਟੀਸ਼ਨਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਮੌਕੇ ਤੇ ਸੂਬਾ ਕਮੇਟੀ ਮੈਂਬਰ ਡਾ. ਧਰਮਪਾਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜਥੇਬੰਦੀ ਦੇ ਸਮਾਜਿਕ ਰੋਲ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਸਮਾਜ ਸੇਵੀ ਵਜੋਂ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮੌਕੇ ‘ਤੇ ਮੌਜੂਦ ਸਰਕਾਰ ਦੇ ਨੁਮਾਇੰਦਿਆਂ ਤੋਂ ਮੰਗ ਕੀਤੀ ਕਿ ਸਾਡੀ ਜਥੇਬੰਦੀ ਦਾ ਜਲਦੀ ਤੋਂ ਜਲਦੀ ਕੋਈ ਸਥਾਈ ਹੱਲ ਲੱਭ ਕੇ ਸਾਨੂੰ ਰਜਿਸਟਰ ਕੀਤਾ ਜਾਵੇ, ਤਾਂ ਜੋ ਪ੍ਰੈਕਟੀਸ਼ਨਰ ਬਿਨਾਂ ਕਿਸੇ ਡਰ ਤੋਂ ਪਿੰਡਾਂ ਵਿੱਚ ਹੋਰ ਵੀ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਸਕਣ।ਸਮਾਗਮ ਵਿੱਚ ਸੂਬਾ ਉਪ ਪ੍ਰਧਾਨ ਡਾ. ਦਿਲਦਾਰ ਸਿੰਘ ਚਾਹਲ, ਜ਼ਿਲ੍ਹਾ ਚੇਅਰਮੈਨ ਟੇਕ ਚੰਦ ਸੈਣੀ, ਕੈਸ਼ੀਅਰ ਰਾਮ ਜੀ ਦਾਸ, ਅਤੇ ਜਨਰਲ ਸਕੱਤਰ ਡਾ. ਧਰਮਜੀਤ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਆਗੂ ਡਾ. ਹਰਜਿੰਦਰ ਸਿੰਘ, ਡਾ. ਦਿਲਬਾਗ ਸਿੰਘ, ਡਾ. ਮਨਜੀਤ ਲੱਦੜ, ਡਾ. ਅਵਤਾਰ ਮੱਲ।ਬਲਾਕ ਔੜ: ਡਾ. ਅਸ਼ੋਕ ਸ਼ਰਮਾ, ਡਾ. ਰਾਜੇਸ਼ ਸ਼ਰਮਾ, ਡਾ. ਮਹਿੰਦਰ ਸਿੰਘ, ਡਾ. ਦੇਸ ਰਾਜ ਮੁਕੰਦਪੁਰ, ਡਾ. ਰਾਮਜੀ ਦਾਸ, ਡਾ. ਪ੍ਰਸ਼ੋਤਮ ਲਾਲ, ਡਾ. ਦੇਸ ਰਾਜ,ਡਾ. ਬਲਬੀਰ ਕੁਮਾਰ, ਡਾ. ਪ੍ਰਸ਼ੋਤਮ।,ਬਲਾਕ ਰਾਹੋਂ: ਡਾ. ਕੁਲਵਿੰਦਰ ਸਿੰਘ, ਡਾ. ਤਰਸੇਮ ਲਾਲ, ਡਾ. ਬਿਮਲ ਕੈਂਥ।, ਡਾ. ਸੁਖਜ਼ਾਦ ਸਿੰਘ, ਡਾ. ਰਜਿੰਦਰ ਸ਼ਰਮਾ, ਡਾ. ਰੋਸ਼ਨ ਲਾਲ, ਡਾ. ਕਸ਼ਮੀਰ ਸਿੰਘ,ਡਾ. ਕਰਨੈਲ ਸਿੰਘ ਬੀਕਾ, ਡਾ. ਮੰਗਲ, ਡਾ. ਅਮਰਜੀਤ ਸਿੰਘ।ਡਾ. ਤਜਿੰਦਰ ਸਿੰਘ ਜੋਤ ਜਿਲ੍ਹਾ ਪ੍ਰੈਸ ਸਕੱਤਰ ਹਾਜ਼ਰ ਹੋਏ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



