HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ...

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ, ਡਾ ਢਿੱਲੋਂ 

3
​ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ295) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਐਮਰਜੈਂਸੀ ਮੀਟਿੰਗ ਲਵਾਸਾ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਕਸ਼ਮੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਸੂਬਾਈ ਲੀਡਰਸ਼ਿਪ ਦੇ ਫੈਸਲੇ ਅਨੁਸਾਰ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਰਣਨੀਤੀ ਉਲੀਕੀ ਗਈ।​ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਕਸ਼ਮੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਵਾਅਦਾ ਕੀਤਾ ਸੀ ਕਿ ਕਾਨੂੰਨ ਵਿੱਚ ਸੋਧ ਕਰਕੇ ਜਾਂ ਨਵਾਂ ਕਾਨੂੰਨ ਬਣਾ ਕੇ ਉਨ੍ਹਾਂ ਨੂੰ ਕੰਮ ਕਰਨ ਦਾ ਰੈਗੂਲਰ ਅਧਿਕਾਰ ਦਿੱਤਾ ਜਾਵੇਗਾ। ਪਰ ਬੜੇ ਅਫਸੋਸ ਦੀ ਗੱਲ ਹੈ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।​ਸਰਕਾਰ ਦੀ ਇਸ ਕਥਿਤ ਵਾਅਦਾਖਿਲਾਫੀ ਦੇ ਰੋਸ ਵਜੋਂ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਭਰ ਦੇ ਮੈਡੀਕਲ ਪ੍ਰੈਕਟੀਸ਼ਨਰ ਇਕੱਠੇ ਹੋ ਕੇ ਆਪਣੀਆਂ ਮੰਗਾਂ ਲਈ ਸੰਗਰੂਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਕਰਨਗੇ। ਡਾ. ਢਿੱਲੋਂ ਨੇ ਜ਼ਿਲ੍ਹੇ ਦੇ ਸਮੂਹ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 11 ਅਪ੍ਰੈਲ ਦਿਨ ਸ਼ਨੀਵਾਰ  ਨੂੰ ਆਪਣੇ ਸਾਰੇ ਕੰਮ ਛੱਡ ਕੇ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਤਾਂ ਜੋ ਇਸ ਸੁੱਤੀ ਹੋਈ ਸਰਕਾਰ ਨੂੰ ਜਗਾਇਆ ਜਾ ਸਕੇ ਅਤੇ ਆਪਣੇ ਕਿੱਤੇ ਨੂੰ ਬਚਾਇਆ ਜਾ ਸਕੇ।​ਇਸ ਮੌਕੇ ਜ਼ਿਲ੍ਹੇ ਦੇ ਪ੍ਰਮੁੱਖ ਮੈਂਬਰਾਂ ਵਿੱਚ ਡਾ: ਧਰਮਜੀਤ ਸਿੰਘ, ਡਾ: ਰਾਮ ਜੀ ਦਾਸ, ਡਾ: ਟੇਕਾ ਸੈਣੀ, ਡਾ: ਕੁਲਬੀਰ, ਡਾ: ਪਰਸ਼ੋਤਮ, ਡਾ: ਸੰਦੀਪ ਜੋਸ਼ੀ, ਡਾ: ਨਾਮਦੇਵ, ਡਾ: ਕਸ਼ਮੀਰ ਬੰਗਾ, ਡਾ: ਬਿਮਲ ਭਾਰਟਾ, ਡਾ: ਕੁਲਵਿੰਦਰ, ਡਾ: ਜਗਦੀਸ਼, ਡਾ: ਰਾਜੇਸ਼ ਅਤੇ ਡਾ: ਹਰਜਿੰਦਰ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਾਏਕੋਟ ਵਿਖੇ ਮਦੀਨਾ ਮਸਜਿਦ ਦਾ ਨੀਂਹ ਪੱਥਰ ਰੱਖਿਆ; ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ
Next articleਸਤੁੰਨਲ ਵਿਗੜਨ ਕਰਕੇ ਕਾਰ ਡਿਵਾਈਡਰ ਤੇ ਚੜ੍ਹ ਕੇ ਪਲਟੀ, 2 ਸਵਾਰ ਫੱਟੜ ਜਾਨੀ ਨੁਕਸਾਨ ਦਾ ਬਚਾਅ,ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ