ਨਵਾਂਸ਼ਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ ਅਤੇ ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ, ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਸੰਘਰਸ਼ ਕਰਦਿਆਂ ਲੱਗ ਭੱਗ 30 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਨਹੀਂ ਕੀਤਾ ਚਾਹੇ ਉਹ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਹੋਵੇ ਜਾਂ ਕਾਂਗਰਸ ਪਾਰਟੀ ਦੀ ਸਰਕਾਰ ਹੋਵੇ ਜਾਂ ਫਿਰ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਹੋਵੇ। ਉਨ੍ਹਾਂ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਮੈਂਬਰਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਬੇਸ਼ੱਕ ਸਰਕਾਰ ਨੇ ਸਾਡੇ ਮਸਲੇ ਦਾ ਹੱਲ ਨਹੀਂ ਕੀਤਾ ਪਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਸ ਦੇ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਹਨ ਉਨ੍ਹਾਂ ਦੀ ਅਤੇ ਸਮੁੱਚੀ ਸੂਬਾ ਕਮੇਟੀ ਦੀ ਰਹਿਨੁਮਾਈ ਹੇਠ ਆਪਣੇ ਮੈਂਬਰਾਂ ਦੀ ਕਲੀਨਿਕਾਂ ਦੀ ਰਾਖੀ ਲਈ ਵਚਨਬੱਧ ਹੈ। ਕੁਝ ਧਿਰਾਂ ਵੱਲੋਂ ਮੈਂਬਰਾਂ ਨੂੰ ਗੁਮਰਾਹ ਕਰਕੇ ਕਿ ਸਰਕਾਰ ਨੇ ਸਾਡਾ ਮਸਲਾ ਹੱਲ ਕਰ ਦਿੱਤਾ ਫ਼ਾਰਮ ਭਰਵਾ ਕੇ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਜੋ ਕਿ ਸਰਾਸਰ ਗ਼ਲਤ ਹੈ, ਮੈਂਬਰਾਂ ਨੂੰ ਉਨ੍ਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ। ਕਿਉਂਕਿ ਕਿ ਜਦੋਂ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਲਈ ਕੋਈ ਕਦਮ ਚੁਕਿਆ ਤਾਂ ਉਸ ਲਈ ਪਹਿਲਾਂ ਕੋਈ ਨੋਟੀਫਿਕੇਸ਼ਨ ਜਾਰੀ ਕਰੇਗੀ। ਇਸ ਲਈ ਮੈਂਬਰਾਂ ਨੂੰ ਸਾਵਧਾਨ ਰਹਿਣਾ ਪਵੇਗਾ ਕਿ ਕਿਸੇ ਦੇ ਝਾਂਸੇ ਵਿੱਚ ਆ ਕੇ ਆਪਣਾ ਨੁਕਸਾਨ ਨਾ ਕਰ ਲੈਣ। ਉਨ੍ਹਾਂ ਮੈਂਬਰਾਂ ਨੂੰ ਆਪਸੀ ਏਕਤਾ ਬਣਾਈ ਰੱਖਣ ਲਈ ਅਤੇ ਆਪਣੀ ਜਥੇਬੰਦੀ ਨੂੰ ਮਜ਼ਬੂਤ ਰੱਖਣ ਲਈ ਅਪੀਲ ਕੀਤੀ। ਇਸ ਸਮੇਂ ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰਜ਼ ਵੈਲਫ਼ੇਅਰ ਸੁਸਾਇਟੀ ਦੇ ਕੇਂਦਰੀ ਜੁਆਇੰਟ ਸਕੱਤਰ ਅਤੇ ਬਲਾਕ ਬਹਿਰਾਮ ਦੇ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ,ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੂੰਪਿੰਦਰ ਸਿੰਘ ਸੂੰਢ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਜ਼ਿਲ੍ਹਾ ਵਾਇਸ ਕੈਸ਼ੀਅਰ ਡਾਕਟਰ ਸਤਨਾਮ ਸਿੰਘ ਬਜੀਦਪੁਰ, ਬਲਾਕ ਬੰਗਾ ਦੇ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ, ਜ਼ਿਲ੍ਹਾ ਆਗੂ ਡਾਕਟਰ ਏ ਬੀ ਅਰੌੜਾ, ਜ਼ਿਲ੍ਹਾ ਆਗੂ ਡਾਕਟਰ ਸੰਤੋਖ ਬਾਲੀ ਅਤੇ ਬਲਾਕ ਨਵਾਂਸ਼ਹਿਰ ਦੇ ਵਾਇਸ ਚੇਅਰਮੈਨ ਡਾਕਟਰ ਤਰਸੇਮ ਸਲੋਹ ਆਦਿ ਮੈਂਬਰ ਹਾਜ਼ਰ ਸਨ।
https://play.google.com/store/apps/details?id=in.yourhost.samajweekly



