ਬਲਾਚੌਰ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ. 295) ਤਹਿਸੀਲ ਬਲਾਚੌਰ ਦੀ ਮਾਸਿਕ ਮੀਟਿੰਗ ਬਲਾਕ ਪ੍ਰਧਾਨ ਡਾ. ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਜਨਰਲ ਸਕੱਤਰ ਡਾ. ਗਿਆਨ ਸਿੰਘ ਨੇ ਪਿਛਲੇ ਮਹੀਨੇ ਦੀਆਂ ਜਥੇਬੰਦਕ ਗਤੀਵਿਧੀਆਂ ਦੀ ਰਿਪੋਰਟ ਪੜ੍ਹ ਕੇ ਸੁਣਾਈ।ਇਸ ਮੀਟਿੰਗ ਵਿੱਚ ਡਾ. ਸੁਨੀਤਾ ਚੈਰੀਟੇਬਲ ਹਸਪਤਾਲ ਤੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ, ਜਦਕਿ ਕੇ.ਸੀ. ਕਾਲਜ ਨਵਾਂਸ਼ਹਿਰ ਤੋਂ ਡਾ. ਰੁਚਿਕਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਆਪਣੇ ਕਾਲਜ ਦੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸੂਬਾ ਕਮੇਟੀ ਦੇ ਉਪ ਪ੍ਰਧਾਨ ਡਾ. ਦਿਲਦਾਰ ਸਿੰਘ ਚਾਹਲ ਅਤੇ ਜ਼ਿਲ੍ਹਾ ਪ੍ਰਧਾਨ ਡਾ. ਕਸ਼ਮੀਰ ਸਿੰਘ ਢਿੱਲੋਂ ਵੀ ਉਚੇਚੇ ਤੌਰ ‘ਤੇ ਹਾਜ਼ਰ ਹੋਏ।ਮੀਟਿੰਗ ਦੌਰਾਨ ਬਲਾਕ ਦੇ ਵਾਈਸ ਪ੍ਰਧਾਨ ਡਾ. ਪਿੰਕਾ ਦੀ ਲੜਕੀ ਮੁਸਕਾਨ, ਜਿਸ ਨੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚੋਂ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਇਲਾਕੇ ਦਾ ਮਾਣ ਵਧਾਇਆ ਸੀ, ਨੂੰ ਯੂਨੀਅਨ ਵੱਲੋਂ ਵਿਸ਼ੇਸ਼ ਤੌਰ ‘ਤੇ ਮੈਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਦੌਰਾਨ ਭਗਤ ਕਬੀਰ ਜੀ ਦਾ ਪ੍ਰਕਾਸ਼ ਦਿਹਾੜਾ ਵੀ ਲੱਡੂਆਂ ਦਾ ਪ੍ਰਸ਼ਾਦ ਵੰਡ ਕੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਚੇਅਰਮੈਨ ਡਾ. ਮਨੋਹਰ ਲਾਲ ਨੇ ਭਗਤ ਕਬੀਰ ਜੀ ਦੇ ਜੀਵਨ ਅਤੇ ਰਚਨਾਵਾਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਕਬੀਰ ਜੀ ਅਨੁਸਾਰ ਸੱਚੀ ਭਗਤੀ ਮਨ ਦੀ ਪਵਿੱਤਰਤਾ ਨਾਲ ਹੁੰਦੀ ਹੈ, ਬਾਹਰੀ ਆਡੰਬਰਾਂ ਨਾਲ ਨਹੀਂ। ਉਨ੍ਹਾਂ ਨੇ ਜਾਤ-ਪਾਤ, ਰੰਗ-ਰੂਪ ਅਤੇ ਊਚ-ਨੀਚ ਦੇ ਵਿਤਕਰੇ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ “ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ॥” ਪਾਵਨ ਤੁਕਾਂ ਦਾ ਹਵਾਲਾ ਦਿੰਦਿਆਂ ਸਭ ਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ।ਬਲਾਕ ਪ੍ਰਧਾਨ ਡਾ. ਤੇਜਿੰਦਰ ਸਿੰਘ ਜੋਤ ਨੇ ਬਰਸਾਤੀ ਮੌਸਮ ਦੌਰਾਨ ਫ਼ੈਲਣ ਵਾਲੀਆਂ ਬੀਮਾਰੀਆਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਬਰਸਾਤ ਦੇ ਨਾਲ ਹੀ ਡੇਂਗੂ ਵਰਗੀਆਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਡੇਂਗੂ ਇੱਕ ਵਾਇਰਲ ਬੁਖ਼ਾਰ ਹੈ ਜੋ ‘ਏਡੀਜ਼’ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਅਕਸਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਖੜ੍ਹੇ ਪਾਣੀ ਵਿੱਚ ਪਲਦਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਪਰਿਵਾਰ ਅਤੇ ਸਮਾਜ ਨੂੰ ਇਸ ਬੀਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ ਮੀਟਿੰਗ ਵਿੱਚ ਹਾਜ਼ਰ ਹੋਏ।ਡਾ ਪ੍ਰੇਮ ਸਿੰਘ, ਡਾ ਬਲਦੇਵ ਸਿੰਘ, ਡਾ ਸ਼ਮਸ਼ੇਰ ਸਿੰਘ,ਡਾ ਅੰਗਰੇਜ਼, ਡਾ ਬਲਵੀਰ ਸਿੰਘ, ਡਾ ਜਸਵੀਰ ਸਿੰਘ, ਡਾ ਗੁਰਦਿਆਲ ਸਿੰਘ, ਡਾ ਸੁਭਾਸ਼, ਡਾ ਨਰੇਸ਼,ਡਾ ਬਹਾਦਰ ਸਿੰਘ,ਡਾ ਮਨਜੀਤ,ਡਾ ਬਲਵੰਤ,ਡਾ ਹਰਜਿੰਦਰ ਸਿੰਘ ਕੈਸ਼ੀਅਰ, ਡਾ ਯਸ਼ਪਾਲ ਸ਼ਰਮਾ,ਡਾ ਸਾਹਿਲ, ਡਾ ਅੰਜੂ ਬਾਲਾ,ਡਾ ਰਮਨ,, ਡਾ ਰਾਮ ਲਾਲ
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly




