ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਜਤਿੰਦਰ ਸਹਿਗਲ ਦੀ ਪ੍ਰਧਾਨਗੀ ਵਿੱਚ ਬਹਿਰਾਮ ਵਿਖੇ ਹੋਈ । ਮੀਟਿੰਗ ਦੇ ਸ਼ੁਰੂ ਵਿਚ ਪਿਛਲੀ ਦਿਨੀਂ ਡਾ. ਬਲਕਾਰ ਕਟਾਰੀਆ ਜ਼ਿਲ੍ਹਾ ਪ੍ਰਧਾਨ ਦੀ ਮਾਤਾ ਜੀ ਦੇ ਦੇਹਾਂਤ ਤੇ ਦੁਖ ਪ੍ਰਗਟਾਇਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648 ਵੇ ਗੁਰਪੁਰਬ ਨੂੰ ਸਮਰਪਿਤ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਸਮਾਜ ਵਿੱਚੋ ਛੁਤ ਛਾਤ ਨੂੰ ਮਿਟਾਉਣ ਲਈ ਕੰਮ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਲਾ ਪ੍ਰਧਾਨ ਡਾ ਬਲਕਾਰ ਕਟਾਰੀਆ ਨੇ ਕਿਹਾ ਕਿ ਜੋ ਅਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ 295 ਉਸ ਦੀ ਘੋਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਜਾਇਜ਼ ਮੰਗਾਂ ਮੰਨ ਕੇ ਪ੍ਰੈਕਟਿਸ ਦਾ ਅਧਿਕਾਰ ਦੇਵੇ।
ਇਸ ਮੌਕੇ ਡਾ ਜਗਦੀਸ਼ ਬੰਗੜ , ਡਾ ਅਸ਼ੋਕ ਮੁਕੰਦਪੁਰ, ਡਾ ਸਤਨਾਮ ਜੌਹਲ, ਡਾ ਰਜਿੰਦਰ ਸੋਧੀ , ਡਾ ਊਸ਼ਾ ਦੇਵੀ ਚੇਅਰਮੈਨ, ਡਾ ਰਵੀ, ਡਾ ਹੁਸਨ ਲਾਲ, ਡਾ ਚਰਨਜੀਤ, ਡਾ ਰਛਪਾਲ ਗੁਲਾਬ ਗੜੀਆ, ਡਾ ਸੰਜੈ ਕਪਿਲ , ਡਾ ਰੋਹਿਤ, ਡਾ ਸਤਵਿੰਦਰ ਜੀਤ ਬਘਾਣਾ , ਡਾ ਬਲਕਾਰ ਚੱਕ ਬਿਲਗਾ, ਡਾ ਸਨੀ , ਡਾ ਵਿੱਕੀ ਆਦਿ ਮੈਂਬਰ ਸ਼ਾਮਿਲ ਹੋਏ।
https://play.google.com/store/apps/details?id=in.yourhost.samaj