ਬਲਾਚੌਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295,ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਮੰਗਤ ਰਾਮ ਜੀ ਦੀ ਪਧਾਨਗੀ ਹੇਠ ਪੰਡਿਤ ਸਵੀਟ ਸ਼ਾਪ ਬਲਾਚੌਰ ਵਿਖੇ ਹੋਈ। ਅੱਜ ਦੀ ਮੀਟਿੰਗ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ। ਜਨਰਲ ਸਕੱਤਰ ਡਾਕਟਰ ਰਾਮਜੀ ਬੱਧਣ ਨੇ ਪਿਛਲੀਆਂ ਗਤੀਵਿਧੀਆਂ ਤੇ ਗੱਲਬਾਤ ਕੀਤੀ। ਪ੍ਰਧਾਨ ਡਾਕਟਰ ਮੰਗਤ ਜੀ ਨੇ ਕਿਹਾ ਕਿ ਸਾਨੂੰ ਗੁਰੂਆਂ ਪੈਗੰਬਰਾਂ ਦੇ ਦੱਸੇ ਮਾਰਗ ਉੱਪਰ ਚੱਲਣ ਦੀ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ ,ਅੱਗੇ ਉਨ੍ਹਾਂ ਕਿਹਾ ਕਿ ਜੱਥੇਬੰਦੀ ਨੂੰ ਹਰ ਪੱਖੋਂ ਮਜ਼ਬੂਤ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ। ਜੱਥੇਬੰਦੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਹਨਾਂ ਦਾ ਹੱਲ ਕੀਤਾ ਗਿਆ। ਸਾਰੇ ਮੈਂਬਰਾਂ ਨੂੰ ਸਾਫ ਸੁੱਥਰੀ ਪ੍ਰੈਕਟਿਸ ਕਰਨ ਲਈ ਕਿਹਾ ਤੇ ਨਸ਼ਿਆਂ ਪਤ੍ਰੀ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ।ਤੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਤੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਆਖਿਰ ਵਿੱਚ ਚੇਅਰਮੈਨ ਡਾਕਟਰ ਰਾਮਪਾਲ ਚੀਮਾ,ਉੱਪ ਪ੍ਰਧਾਨ ਡਾਕਟਰ ਰਣਧੀਰ ਸਿੰਘ ਤੇ ਅਰਗੋਨਾਈਜ਼ਰ ਡਾਕਟਰ ਮਨਜੀਤ ਕੁਮਾਰ ਨੇ ਸਾਂਝੇ ਤੌਰ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਮਾਨਦਾਰੀ ਨਾਲ ਹਰੇਕ ਮੀਟਿੰਗ ਤੇ ਹਰੇਕ ਰੈਲੀ ਮੁਜ਼ਾਹਰੇ ਵਿੱਚ ਹਾਜਰ ਹੋਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਡਾ. ਮੰਗਤ ਰਾਮ,ਜਨਰਲ ਸਕੱਤਰ ਡਾਕਟਰ ਰਾਮਜੀ ਬੱਧਣ, ਕੈਸ਼ੀਅਰ ਡਾਕਟਰ ਸੁਰਿੰਦਰ ਕਟਾਰੀਆ,ਉੱਪ ਪ੍ਰਧਾਨ ਡਾਕਟਰ ਰਣਧੀਰ ਸਿੰਘ,ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਡਾਕਟਰ ਗੁਰਨਾਮ ਸਿੰਘ, ਚੇਅਰਮੈਨ ਡਾਕਟਰ ਰਾਮ ਪਾਲ ਚੀਮਾ, ਆਰਗੋਨਾਈਜ਼ਰ ਡਾ. ਮਨਜੀਤ ਕੁਮਾਰ, ਡਾਕਟਰ ਭੁਪਿੰਦਰ ਸਿੰਘ ਸਿਆਣ,ਡਾਕਟਰ ਸੁਰਜੀਤ ਚੀਮਾ,ਡਾਕਟਰ ਸੰਜੀਵ ਕੁਮਾਰ,ਡਾਕਟਰ ਪਵਨ ਤਾਜੋਵਾਲ ,ਡਾਕਟਰ ਅਮਜ਼ਦ ਅਲੀ ਤੇ ਡਾਕਟਰ ਦਵਿੰਦਰ ਸੈਣੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj