ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਤੇ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਬਲਾਕ ਜਾਡਲਾ ਦੇ ਮੈਂਬਰ ਡਾਕਟਰ ਕਸ਼ਮੀਰ ਸਿੰਘ ਨਾਈਮਜਾਰਾ ਜੀ ਦੀ ਅਚਾਨਕ ਮੌਤ ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਮਸਲਾ ਜੋ ਕਾਫੀ ਲੰਮੇ ਸਮੇਂ ਤੋਂ ਲਟਕਿਆ ਹੋਇਆ ਏ ਉਸ ਨੂੰ ਹੱਲ ਕਰਵਾਉਣ ਲਈ ਸੂਬਾਈ ਕਮੇਟੀ ਵੱਲੋ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋ ਉਸ ਵਿੱਚ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾ ਮੈਡੀਕਲ ਪ੍ਰੈਕਟੀਸ਼ਨਰ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ਲਈ ਅਪੀਲ ਕੀਤੀ।ਇਸ ਸਮੇਂ ਡਾਕਟਰ ਕਸ਼ਮੀਰ ਸਿੰਘ ਬਛੌੜੀ ,ਡਾਕਟਰ ਪ੍ਰੇਮ ਸਲੋਹ,ਡਾਕਟਰ ਅਮ੍ਰਿਤ ਲਾਲ,ਡਾਕਟਰ ਅਨੁੰਪਿੰਦਰ ਸਿੰਘ,ਡਾਕਟਰ ਸਤਨਾਮ ਵਜੀਦਪੁਰ,ਡਾਕਟਰ ਗੁਰਨਾਮ ਸਿੰਘ, ਡਾਕਟਰ ਜਤਿੰਦਰ ਸਹਿਗਲ , ਡਾਕਟਰ ਸੁਰਿੰਦਰ ਮਹਾਲੋਂ,ਡਾਕਟਰ ਜਸਵੀਰ ਸਿੰਘ ਸੜੋਆ ਬਲਾਕ,ਡਾਕਟਰ ਪਰਮਜੀਤ ਬੱਧਣ ਅਤੇ ਡਾਕਟਰ ਚਰਨਜੀਤ ਬਲਾਕ ਕਾਠਗੜ੍ਹ ਤੋਂ ਮੈਂਬਰ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬਸਪਾ ਦੇ ਆਗੂ ਰਾਜਾ ਨੰਨਹੇੜੀਆ ਨੂੰ ਸਦਮਾ ਭਰਾ ਦਾ ਦਿਹਾਂਤ।
Next articleਪਿੰਡ ਸ਼ੇਖੂਪੁਰ (ਬਾਗ) ਦੇ ਲੋੜਵੰਦ ਮਰੀਜ਼ਾਂ ਲਈ ਢਾਹਾਂ ਕਲੇਰਾਂ ਹਸਪਤਾਲ ਵਿਖੇ ਚੱਲ ਰਹੀ ਫਰੀ ਬੈੱਡ ਸੇਵਾ ਦੇ ਬੋਰਡ ਲੱਗੇ