ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਨਵਾਂਸ਼ਹਿਰ ਦੀ ਮੀਟਿੰਗ ਹੋਈ

 ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਦੀ ਪ੍ਰਧਾਨਗੀ ਹੇਠ 78ਵੇ ਅਜ਼ਾਦੀ ਦਿਵਸ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਅਸੀਂ ਅੱਜ ਦੇਸ਼ ਦਾ 78ਵਾ ਅਜ਼ਾਦੀ ਦਿਵਸ ਮਨਾ ਰਹੇ ਹਾਂ ਪਰ ਅੱਜ ਵੀ ਦੇਸ਼ ਅੰਦਰ ਆਮ ਨਾਗਰਿਕ ਦੀ ਹਾਲਤ ਗੁਲਾਮਾ ਤੋਂ ਵੀ ਭੈੜੀ ਤੇ ਤਰਸਯੋਗ ਅਤੇ ਚਿੰਤਾਜਨਕ ਹੈ। ਦੇਸ਼ ਅੰਦਰ ਅਰਾਜਕਤਾ ਦਾ ਅਤੇ ਡਰ ਦਾ ਮਾਹੌਲ ਏ। ਕਨੂੰਨ ਵਿਵਸਥਾ ਬਿਲਕੁਲ ਚਰਮਰਾ ਗੲਈ ਹੈ। ਜਿਸ ਦੀ ਤਾਜ਼ਾ ਉਦਾਹਰਣ ਕਲਕੱਤਾ ਵਿਖੇ ਲੇਡੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ। ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਇਸ ਘਟਨਾਂ ਦੀ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਘਿਨੌਣੇ ਕਾਂਡ ਵਿਚ ਸ਼ਾਮਿਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਮਸਲਾ ਜੋ ਕਾਫ਼ੀ ਲੰਮੇ ਸਮੇਂ ਤੋਂ ਲਟਕਿਆ ਪਿਆ ਹੈ ਉਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਇਸ ਸਮੇਂ ਬਲਾਕ ਚੇਅਰਮੈਨ ਡਾਕਟਰ ਦਿਲਬਾਗ ਸਿੰਘ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਡਾਕਟਰ ਸੁਰਜੀਤ ਰਲ਼, ਡਾਕਟਰ ਰੋਸ਼ਨ ਲਾਲ,ਵਾਇਸ ਚੇਅਰਮੈਨ ਡਾਕਟਰ ਤਰਸੇਮ ਸਲੋਹ, ਡਾਕਟਰ ਇੰਦਰਜੀਤ, ਡਾਕਟਰ ਜੁਗਿੰਦਰ, ਡਾਕਟਰ ਰੰਜੀਤ ਸਿੰਘ, ਡਾਕਟਰ ਪ੍ਰਵੀਨ ਕਾਹਮਾ, ਡਾਕਟਰ ਸੰਦੀਪ ਕੁਮਾਰ, ਡਾਕਟਰ ਸੰਤੋਖ ਬਾਲੀ, ਡਾਕਟਰ ਦਲਵੀਰ ਵਿਰਦੀ, ਡਾਕਟਰ ਅਮਰਜੀਤ ਜੱਬੋਵਾਲ, ਡਾਕਟਰ ਚੰਦਨ ਸ਼ਾਹ, ਡਾਕਟਰ ਸੰਤੋਸ਼ ਵੈਦ, ਡਾਕਟਰ ਨਗੀਨ ਸਿੰਘ, ਡਾਕਟਰ ਕੇਸਰ ਰਾਮ, ਡਾਕਟਰ ਨਿਰਮਲ ਖਾਨਪੁਰ, ਡਾਕਟਰ ਸੋਢੀ ਚੁੰਭਰ , ਡਾਕਟਰ ਰਾਹੁਲ ਦੇਵ ਅਤੇ ਡਾਕਟਰ ਬਹਾਦਰ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੋਲਕਾਤਾ ਦੀ ਮੰਦਭਾਗੀ ਘਟਨਾ ਦੇ ਸਬੰਧ ‘ਚ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ
Next articleਤਰਕਸ਼ੀਲ ਸੁਸਾਇਟੀ ਵਲੋਂ ਕਲਕੱਤਾ ਵਿਖੇ ਲੇਡੀ ਡਾਕਟਰ ਦੇ ਵਹਿਸ਼ੀ ਕਾਤਲਾਂ ਨੂੰ ਸਖ਼ਤ ਸਜ਼ਾ ਦੀ ਮੰਗ ਅਤੇ ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ।