ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਵਲੋਂ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ।

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ 28 ਸਤੰਬਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੈਂਕੜੇ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਸ਼ਹੀਦ -ਏ-ਆਜਮ ਸ਼ਹੀਦ ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਪਿੰਡ ਖਟਕੜ ਕਲਾਂ ਵਿਖੇ ਇੱਕ ਕਾਫ਼ਲੇ ਦੇ ਰੂਪ ਵਿੱਚ ਉਹਨਾਂ ਦੀ ਸਮਾਰਕ ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਕਾਫ਼ਲੇ ਦੀ ਅਗਵਾਈ ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ, ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ ਅਤੇ ਸਮੂਹ ਜ਼ਿਲ੍ਹਾ ਕਮੇਟੀ ਅਤੇ ਵੱਖ ਵੱਖ ਬਲਾਕਾਂ ਦੇ ਪ੍ਰਧਾਨਾਂ ਨੇ ਕੀਤੀ। ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੀ ਸਮਾਰਕ ਤੇ ਸੰਬੋਧਨ ਕਰਦਿਆਂ ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਇੱਕ ਇਹੋ ਜਿਹੀ ਜਥੇਬੰਦੀ ਹੈ ਕਿ ਜਿਹੜੀ ਸ਼ਹੀਦਾਂ ਨੂੰ ਸਿਰਫ਼ ਸ਼ਰਧਾਂਜਲੀਆਂ ਭੇਂਟ ਕਰਨ ਤੱਕ ਸੀਮਤ ਨਹੀਂ ਸਗੋਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੀ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਸ਼ਹੀਦਾਂ ਨੂੰ ਦਿਨ ਦੇ ਦਿਨ ਯਾਦ ਤਾਂ ਕਰਦੀਆਂ ਪਰ ਉਹਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਅੱਜ ਤੱਕ ਨਾਕਾਮ ਹੀ ਸਿੱਧ ਹੋਈਆਂ ਹਨ। ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਮਰਦੇ ਦਮ ਤੱਕ ਸ਼ਹੀਦਾਂ ਦੇ ਅਧੂਰੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਤਨ, ਮਨ, ਧਨ ਨਾਲ ਸੇਵਾ ਕਰਦੀ ਰਹੇਗੀ ਅਤੇ ਆਮ ਲੋਕਾਂ ਦੇ ਹੱਕਾਂ ਦੀ ਪਹਿਰੇਦਾਰ ਬਣਕੇ ਲੜਦੀ ਰਹੇਗੀ। ਇਸ ਸਮੇਂ ਬਲਾਕ ਬੰਗਾ ਦੇ ਪ੍ਰਧਾਨ ਡਾਕਟਰ ਅਮ੍ਰਿਤ ਲਾਲ , ਬਲਾਕ ਬਹਿਰਾਮ ਦੇ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ, ਬਲਾਕ ਸੜੋਆ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ, ਬਲਾਕ ਬਲਾਚੌਰ ਦੇ ਪ੍ਰਧਾਨ ਡਾਕਟਰ ਮੰਗਤ ਰਾਏ, ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਡਾਕਟਰ ਪਰਮਜੀਤ ਬੱਧਣ, ਮੀਡੀਆ ਇੰਚਾਰਜ ਡਾਕਟਰ ਮਨਜਿੰਦਰ ਬੰਗਾ, ਪ੍ਰੈਸ ਸਕੱਤਰ ਡਾਕਟਰ ਬਲਵਿੰਦਰ ਬੈਂਸ, ਡਾਕਟਰ ਤਰਸੇਮ ਸਲੋਹ, ਡਾਕਟਰ ਜੁਗਿੰਦਰ, ਡਾਕਟਰ ਸੁਰਜੀਤ, ਡਾਕਟਰ ਰਾਜਪਾਲ, ਬਲਾਕ ਜਾਡਲਾ ਦੇ ਪ੍ਰਧਾਨ ਡਾਕਟਰ ਸੋਹਣ ਲਾਲ, ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ, ਡਾਕਟਰ ਰਵਿੰਦਰ ਕੁਮਾਰ, ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਗੁਰਮੇਲ ਮਜਾਰੀ, ਡਾਕਟਰ ਸੀਤਾ ਰਾਮ, ਡਾਕਟਰ ਅਸ਼ੋਕ ਕੁਮਾਰ, ਡਾਕਟਰ ਹੁਸਨ ਲਾਲ, ਡਾਕਟਰ ਸੁਖਵਿੰਦਰ ਮੰਢਾਲੀ, ਡਾਕਟਰ ਊਸ਼ਾ ਰਾਣੀ, ਡਾਕਟਰ ਸੁਰਿੰਦਰ ਕਟਾਰੀਆ, ਡਾਕਟਰ ਸਤਨਾਮ ਬਜੀਦਪੁਰ ਪੁਰ, ਡਾਕਟਰ ਸੁਰਿੰਦਰ ਨੋਰਦ, ਡਾਕਟਰ ਜਸਵਿੰਦਰ, ਡਾਕਟਰ ਜੁਨੇਜਾ, ਡਾਕਟਰ ਜਸਪਾਲ ਕੌਰ, ਡਾਕਟਰ ਜਸਵਿੰਦਰ ਕੌਰ ਅਤੇ ਵੱਖ ਵੱਖ ਬਲਾਕਾਂ ਦੇ ਸਮੂਹ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਨੌਜਵਾਨਾਂ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਸਹਾਈ ਹੋਵੇਗਾ ਇਨਕਲਾਬ ਮੇਲਾ – ਤਰੁਨਪ੍ਰੀਤ ਸਿੰਘ ਸੌਂਦ
Next articleਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਬਸਪਾ ਲੀਡਰਸ਼ਿਪ ਖਟਕੜ ਕਲਾਂ ਪੁਜੀ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਸਰਕਾਰ ਘਾਣ ਕਰ ਰਹੀ ਹੈ ਪ੍ਰਵੀਨ ਬੰਗਾ