ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ ਅਤੇ ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ , ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਾਂਝੇ ਬਿਆਨ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਸੰਘਰਸ਼ ਕਰਦਿਆਂ ਬਹੁਤ ਲੰਮਾ ਸਮਾਂ ਹੋ ਗਿਆ। ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਸਗੋਂ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਝੂਠੇ ਲਾਰਿਆਂ ਦੇ ਨਾਲ਼ ਮਸਲੇ ਨੂੰ ਲਟਕਾ ਕੇ ਰੱਖਿਆ ਏ।ਚਾਹੇ ਉਹ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ, ਕਾਂਗਰਸ ਪਾਰਟੀ ਦੀ ਸਰਕਾਰ ਜਾਂ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਹੋਵੇ। ਕਿਸੇ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਦਰਦ ਨੂੰ ਨਹੀਂ ਸਮਝਿਆ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ 24 ਨਵੰਬਰ ਦੀ ਮਹਿਲਕਲਾਂ ਜ਼ਿਲ੍ਹਾ ਬਰਨਾਲਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ ਵਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਜਾਇਜ਼ ਮੰਗਾਂ ਮਨਵਾਉਣ ਲਈ ਪੂਰੇ ਪੰਜਾਬ ਵਿੱਚ ਤਿੰਨ ਜੋਨ ਬਣਾ ਕੇ ਵੱਡੀਆਂ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੀ ਸ਼ੁਰੂਆਤ 21 ਦਸੰਬਰ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਜ਼ਿਲ੍ਹਾ ਫ਼ਰੀਦਕੋਟ ਤੋਂ 7 ਜ਼ਿਲਿਆਂ ਦੀ ਅਗਵਾਈ ਵਿੱਚ ਕੀਤੀ ਜਾਵੇਗੀ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੀ ਇਕਾਈ ਦੇ ਰੂਪ ਵਿੱਚ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ ਅਤੇ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਹਰ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਔਰ ਜੋ ਵੀ ਸੂਬਾ ਕਮੇਟੀ ਜਾਂ ਜ਼ਿਲ੍ਹਾ ਕਮੇਟੀ ਪ੍ਰੋਗਰਾਮ ਉਲੀਕ ਦੀ ਹੈ ਉਸ ਨੂੰ ਤਨ, ਮਨ, ਧਨ ਨਾਲ ਸਫ਼ਲ ਬਣਾਉਣ ਚਾਹੀਦਾ ਹੈ। ਇਸ ਸਮੇਂ ਆਲ ਮੈਡੀਕਲ ਪ੍ਰੈਕਟੀਸ਼ਨਰਜ਼ ਇੰਡੀਆ ਵੈਲਫ਼ੇਅਰ ਸੁਸਾਇਟੀ ਦੇ ਕੇਂਦਰੀ ਜੁਆਇੰਟ ਸਕੱਤਰ ਡਾਕਟਰ ਜਤਿੰਦਰ ਸਹਿਗਲ,ਇੰਡੀਆ ਜ਼ਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੂੰਪਿੰਦਰ ਸਿੰਘ ਸੂੰਢ, ਵਾਇਸ ਕੈਸ਼ੀਅਰ ਡਾਕਟਰ ਸਤਨਾਮ ਸਿੰਘ ਬਜੀਦਪੁਰ, ਡਾਕਟਰ ਗੁਰਨਾਮ ਸਿੰਘ, ਡਾਕਟਰ ਜਸਵੀਰ ਸਿੰਘ ਗੜ੍ਹੀ ਪ੍ਰਧਾਨ ਸੜੋਆ ਬਲਾਕ, ਡਾਕਟਰ ਰਵਿੰਦਰ ਕੁਮਾਰ ਵਸ਼ਿਸ਼ਟ ਜਨਰਲ ਸਕੱਤਰ ਬਲਾਕ ਜਾਡਲਾ ਆਦਿ ਮੈਂਬਰ ਹਾਜ਼ਰ ਸਨ।
HOME ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਦੀ ਸ਼ੁਰੂਆਤ 21 ਦਸੰਬਰ...



