HOME ਮੈਡੀਕਲ ਪ੍ਰੈਕਟੀਸ਼ਨਰਜ ਦੇ ਮਸਲੇ ਨੂੰ ਜਲਦ ਹੱਲ ਨਾ ਕਰਨ ਦੀ ਹਾਲਤ ਵਿਚ...

ਮੈਡੀਕਲ ਪ੍ਰੈਕਟੀਸ਼ਨਰਜ ਦੇ ਮਸਲੇ ਨੂੰ ਜਲਦ ਹੱਲ ਨਾ ਕਰਨ ਦੀ ਹਾਲਤ ਵਿਚ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਮੁਸ਼ਕਿਲ ਸਮੇਂ ਦਾ ਸਾਹਮਣਾ ਕਰਨ ਲਈ ਤਿਆਰ ਰਹੇ :- ਡਾਕਟਰ ਬਲਕਾਰ ਕਟਾਰੀਆ।

2

ਨਵਾਂਸ਼ਹਿਰ   (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ ਅਤੇ ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਤੇ ਗੰਭੀਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ,ਜਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰਪਾਲ ਸਿੰਘ ਜੈਨਪੁਰ,ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਤੱਕ ਮੈਡੀਕਲ ਪ੍ਰੈਕਟੀਸ਼ਨਰ ਨੂੰ ਬਹੁਤ ਲਾਰਿਆ ਵਿੱਚ ਰਖਿਆ ਏ।ਮਸਲਾ ਹੱਲ ਨਾ ਹੋਣ ਕਰਕੇ ਮੈਡੀਕਲ ਪ੍ਰੈਕਟੀਸ਼ਨਰ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਏ।ਜਿਸ ਦੀ ਤਾਜ਼ਾ ਮਿਸਾਲ ਲੁਧਿਆਣਾ ਵਿਖੇ ਕੋਈ ਅੰਬੇਡਕਰ ਸੈਨਾ ਦੇ ਅਖੌਤੀ ਪ੍ਰਧਾਨ ਵੱਲੋ ਮੈਡੀਕਲ ਪ੍ਰੈਕਟੀਸ਼ਨਰ ਨੂੰ ਝੋਲਾਛਾਪ ਕਹਿ ਕੇ ਅਪਮਾਨਿਤ ਕੀਤਾ ਗਿਆ। ਜਿਸ ਦਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰ ਵਲੋਂ ਪੁਰਜ਼ੋਰ ਨਿੰਦਾ ਕੀਤੀ ਜਾਂਦੀ ਹੈ। ਜਿਲ੍ਹਾ ਲੁਧਿਅਣਾ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਦੇ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਅਤੇ ਸਮੁੱਚੀ ਲੁਧਿਆਣਾ ਲੀਡਰਸ਼ਿਪ ਵੱਲੋ ਲੁਧਿਆਣਾ ਦੇ ਮੈਡੀਕਲ ਪ੍ਰੈਕਟੀਸ਼ਨਰ ਵੱਲੋ ਉਸ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ। ਮੈਡੀਕਲ ਪ੍ਰੈਕਟੀਸ਼ਨਰ ਦੇਸ਼ ਦੇ 85% ਲੋਕਾਂ ਦੇ ਮਸੀਹਾ ਹਨ ਜੋ ਉਨ੍ਹਾ ਨੂੰ ਦਿਨ ਰਾਤ ਮੁਢਲੀਆਂ ਔਰ ਸਸਤੀਆਂ ਸਿਹਤ ਸਹੂਲਤਾਂ ਦੇ ਰਹੇ ਹਨ। ਅਗਰ ਅੱਜ ਵੀ ਪੰਜਾਬ ਸਰਕਾਰ ਨੇ ਇਸ ਮਸਲੇ ਦਾ ਕੋਈ ਹੱਲ ਨ੍ਹੀ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਮੈਡੀਕਲ ਪ੍ਰੈਕਟੀਸ਼ਨਰ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ।ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਚੁਣੇ ਗਏ ਚੇਅਰਮੈਨ ਡਾਕਟਰ ਪ੍ਰੇਮ ਸਲੋਹ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਜਿਲ੍ਹਾ ਜਨਰਲ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ,ਜਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ ,ਜਿਲ੍ਹਾ ਆਰਗੇਨਾਈਜ਼ਰ ਡਾਕਟਰ ਸੁਰਿੰਦਰ ਮਹਾਲੋਂ,ਡਾਕਟਰ ਅਨੁੰਪਿੰਦਰ ਸਿੰਘ ਵਾਇਸ ਚੇਅਰਮੈਨ,ਡਾਕਟਰ ਜਤਿੰਦਰ ਸਹਿਗਲ,ਡਾਕਟਰ ਸਤਨਾਮ ਬਜੀਦਪੁਰ,ਡਾਕਟਰ ਅਮ੍ਰਿਤ ਲਾਲ,ਡਾਕਟਰ ਤਰਸੇਮ ਸਲੋਹ ,ਡਾਕਟਰ ਗੁਰਨਾਮ ਸਿੰਘ,ਡਾਕਟਰ ਨਿਰਮਲ ਸਿੰਘ,ਡਾਕਟਰ ਜਗੀਰ ਸਿੰਘ,ਡਾਕਟਰ ਜਸਵੀਰ ਗੜ੍ਹੀ ਅਤੇ ਬਲਵਿੰਦਰ ਕੁਮਾਰ ਬਛੋੜੀ ਆਦਿ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਉੱਘੇ ਸਿਆਸਤਦਾਨ ਪ੍ਰਤਾਪ ਸਿੰਘ ਬਾਜਵਾ ਤੇ ਵਿਕਰਮਜੀਤ ਸਿੰਘ ਚੌਧਰੀ ਫਿਲੌਰ ਦਾ ਹਵਾਈ ਅੱਡੇ ਤੇ ਭਰਵਾ ਸਵਾਗਤ ਹੋਵੇਗਾ l
Next articleSAMAJ WEEKLY = 26/07/2025