HOME ਮੈਡੀਕਲ ਪ੍ਰੈਕਟੀਸ਼ਨਰਾਂ ਦੀ ਵੱਡੀ ਜਿੱਤ: ਸਰਕਾਰ ਦੇਵੇਗੀ ‘ਹੈਲਥ ਕੇਅਰ ਪ੍ਰੋਵਾਈਡਰ’ ਵਜੋਂ ਮਾਨਤਾ...

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਵੱਡੀ ਜਿੱਤ: ਸਰਕਾਰ ਦੇਵੇਗੀ ‘ਹੈਲਥ ਕੇਅਰ ਪ੍ਰੋਵਾਈਡਰ’ ਵਜੋਂ ਮਾਨਤਾ ਤੇ ਸਿਖਲਾਈ

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅੱਜ ਉਸ ਵੇਲੇ ਵੱਡਾ ਬੂਰ ਪਿਆ, ਜਦੋਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ‘ਹੈਲਥ ਕੇਅਰ ਪ੍ਰੋਵਾਈਡਰ’ ਵਜੋਂ ਮਾਨਤਾ ਦੇਣ ਅਤੇ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ।ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਐਸੋਸੀਏਸ਼ਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਰਕਾਰ ਪ੍ਰੈਕਟੀਸ਼ਨਰਾਂ ਨੂੰ ‘ਸ਼ਾਰਟ ਟਰਮ’ ਬ੍ਰਿਜ ਕੋਰਸ ਕਰਵਾ ਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਉਣ ਲਈ ਵਚਨਬੱਧ ਹੈ।ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ। ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੈਕਟੀਸ਼ਨਰਾਂ ਲਈ ਸੰਖੇਪ ਸਿਖਲਾਈ (ਬ੍ਰਿਜ ਕੋਰਸ) ਦਾ ਖਾਕਾ ਤੁਰੰਤ ਤਿਆਰ ਕੀਤਾ ਜਾਵੇ।ਪੇਂਡੂ ਖੇਤਰਾਂ ਵਿੱਚ ਸਸਤੀਆਂ ਸਿਹਤ ਸੇਵਾਵਾਂ ਦੇ ਰਹੇ ਇਹਨਾਂ ਸੰਚਾਲਕਾਂ ਦੇ ਯੋਗਦਾਨ ਨੂੰ ਪ੍ਰਵਾਨਗੀ ਦਿੱਤੀ ਜਾਵੇ।ਸੰਘਰਸ਼ ਦਾ ਨਤੀਜਾ ਜ਼ਿਕਰਯੋਗ ਹੈ ਕਿ 11 ਅਪ੍ਰੈਲ ਨੂੰ ਸੰਗਰੂਰ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਤੋਂ ਬਾਅਦ ਸਰਕਾਰ ਹਰਕਤ ਵਿੱਚ ਆਈ ਸੀ। ਐਸੋਸੀਏਸ਼ਨ ਦੇ ਆਗੂਆਂ ਚੇਅਰਮੈਨ ਐਚ.ਐਸ. ਰਾਣੂ ਅਤੇ ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ ਡੇਢ ਲੱਖ ਪਰਿਵਾਰਾਂ ਦਾ ਉਜਾੜਾ ਰੁਕ ਜਾਵੇਗਾ। ਉਨ੍ਹਾਂ ਸਰਕਾਰ ਦੇ ਇਸ ਹਾਂ-ਪੱਖੀ ਕਦਮ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ।”ਸਰਕਾਰ ਨੇ ਮੰਨਿਆ ਹੈ ਕਿ ਪ੍ਰਾਇਮਰੀ ਹੈਲਥ ਕੇਅਰ ਦੇ ਖੇਤਰ ਵਿੱਚ ਪ੍ਰੈਕਟੀਸ਼ਨਰਾਂ ਦਾ ਵੱਡਾ ਯੋਗਦਾਨ ਹੈ। ਇਸ ਨਾਲ ‘ਘਰ-ਘਰ ਰੁਜ਼ਗਾਰ’ ਦਾ ਉਦੇਸ਼ ਵੀ ਸਾਰਥਕ ਹੋਵੇਗਾ।”
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਗੈਸ ਪਾਈਪਲਾਈਨ ਵਿੱਚ ਵੱਡਾ ਧਮਾਕਾ, 8 ਲੋਕਾਂ ਦੀ ਮੌਤ, ਕਈ ਜ਼ਖਮੀ
Next articleਨਰੇਗਾ ਰੋਜ਼ਗਾਰ ਪ੍ਰਾਪਤ ਯੂਨੀਅਨ (ਰਜਿ) ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਵੀਰ ਸਿੰਘ ਕੰਮੇਆਣਾ ਦੀ ਪ੍ਰਧਾਨਗੀ ਹੇਠ ਹੋਈ।