ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਦੀ ਪਟਿਆਲਾ ਵਿਖੇ ਕੋਠੀ ਦਾ ਘਿਰਾਓ 22 ਸਤੰਬਰ ਨੂੰ:- ਡਾਕਟਰ ਬਾਲੀ,, ਡਾਕਟਰ ਕਟਾਰੀਆ।

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ, ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਲੜਾਈ ਲੜਦਿਆਂ ਬਹੁਤ ਸਮਾਂ ਹੋ ਗਿਆ। ਸਮੇਂ ਸਮੇਂ ਦੀਆਂ ਸਰਕਾਰਾਂ ਨੇ ਸਿਵਾਏ ਲਾਰਿਆਂ ਤੋਂ ਕੁਝ ਵੀ ਨਹੀਂ ਕੀਤਾ।ਜੋ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਨੇ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਪ੍ਰਤੀ ਬਿਆਨ ਦਿੱਤੇ ਉਸ ਨਾਲ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਦੇ ਰੋਸ ਵਜੋਂ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਆਪਣੇ ਕਿੱਤੇ ਨੂੰ ਬਚਾਉਣ ਲਈ ਇੱਕ ਤਿੱਖਾ ਸੰਘਰਸ਼ ਕਰਨ ਦਾ ਤਹੱਈਆ ਕੀਤਾ ਗਿਆ ਜਿਸ ਦੀ ਸ਼ੁਰੂਆਤ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 22 ਸਤੰਬਰ ਦਿਨ ਐਤਵਾਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਤੋਂ ਹੋਵੇਗੀ। ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ ਅਤੇ ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਂਬਰਾਂ ਨੂੰ ਇਸ ਘਿਰਾਓ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਸਿਹਤ ਮੰਤਰੀ ਦੇ ਬਿਆਨਾਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ। ਇਸ ਸਮੇਂ ਜ਼ਿਲ੍ਹਾ ਵਾਇਸ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ , ਡਾਕਟਰ ਅਮ੍ਰਿਤ ਲਾਲ ਪ੍ਰਧਾਨ ਬੰਗਾ ਬਲਾਕ, ਡਾਕਟਰ ਜਸਵੀਰ ਸਿੰਘ ਗੜ੍ਹੀ ਪ੍ਰਧਾਨ ਬਲਾਕ ਸੜੋਆ, ਡਾਕਟਰ ਜਤਿੰਦਰ ਸਹਿਗਲ ਪ੍ਰਧਾਨ ਬਲਾਕ ਬਹਿਰਾਮ, ਡਾਕਟਰ ਪਰਮਜੀਤ ਬੱਧਣ ਪ੍ਰਧਾਨ ਬਲਾਕ ਨਵਾਂਸ਼ਹਿਰ, ਡਾਕਟਰ ਸੋਹਣ ਲਾਲ ਪ੍ਰਧਾਨ ਬਲਾਕ ਜਾਡਲਾ ਅਤੇ ਡਾਕਟਰ ਰਵਿੰਦਰ ਕੁਮਾਰ ਜਨਰਲ ਸਕੱਤਰ ਬਲਾਕ ਜਾਡਲਾ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਮਾਈਸਰਖਾਨਾ ਵਿਚ ਮੁਫਤ ਅੱਖਾਂ ਦਾ ਜਾਂਚ ਅਤੇ ਓਪਰੇਸ਼ਨ ਕੈਂਪ
Next articleਬੇਟੀ 2 ਮੈਡਲ ਜਿੱਤ ਕੇ ਲਿਆਈ