ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਉੱਘੀ ਸਮਾਜ ਸੇਵੀ ਸੰਸਥਾ ਨੇਤਰ ਦਾਨ ਐਸੋਸੀਏਸ਼ਨ ਜਿਸ ਦਾ ਮੁੱਖ ਦਫਤਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਥਿਤ ਹੈ। ਪਿਛਲੇ 25 ਸਾਲਾਂ ਤੋਂ ਵੱਧ ਸਮੇਂ ਤੋਂ ਨੇਤਰ ਦਾਨ ਮਹਾਨ ਦਾਨ ਦੇ ਸੰਦੇਸ਼ ਨੂੰ ਘਰ ਘਰ ਪਹੁਚਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਹਜ਼ਾਰਾਂ ਹੀ ਲੋਕਾਂ ਲਈ ਪ੍ਰੇਰਨਾ ਸਰੋਤ ਬਣਕੇ ਲੋਕਾਂ ਦੀ ਜ਼ਿੰਦਗੀ ਨੂੰ ਰੋਸ਼ਨ ਕਰਨ ਲਈ ਵੱਡਮੁੱਲਾ ਯੋਗਦਾਨ ਪਾਉਣ ਵਿੱਚ ਸਫਲ ਹੋਈ ਹੈ। ਨੇਤਰ ਦਾਨ ਸੇਵਾ ਦੇ ਨਾਲ ਨਾਲ ਸ਼ਰੀਰ ਦਾਨ ਕਰਵਾਉਣ ਵਿੱਚ ਵੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਹੁਸ਼ਿਆਰਪੁਰ ਦੇ ਹਰਿਆਣਾ ਕਸਬੇ ਦੇ ਨਿਵਾਸੀ ਸ਼੍ਰੀ ਓਮ ਪ੍ਰਕਾਸ਼ ਸੈਣੀ ਵੱਲੋਂ ਡਾਕਟਰੀ ਸਿੱਖਿਆ ਖੋਜ ਅਤੇ ਮਾਨਵਤਾ ਦੇ ਭਲੇ ਲਈ ਆਪਣਾ ਆਪਣਾ ਸ਼ਰੀਰ ਦਾਨ ਕਰਨ ਦਾ ਐਲਾਨ ਕਰਨ ਕੀਤਾ ਅਤੇ ਇਸ ਮਹਾਨ ਸੇਵਾ ਕਾਰਜ ਲਈ ਨੇਤਰ ਦਾਨ ਐਸੋਸੀਏਸ਼ਨ ਵੱਲੋਂ ਸੰਸਥਾ ਦੇ ਪ੍ਰਧਾਨ ਸਰਦਾਰ ਮਨਮੋਹਣ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸੰਸਥਾ ਦੇ ਸਰਪ੍ਰਸਤ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਇਸ ਮਹਾਨ ਸੇਵਾ ਕਾਰਜ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹੋ ਜਿਹੀਆਂ ਸ਼ਖ਼ਸ਼ੀਅਤਾਂ ਮਾਨਵਤਾ ਦੇ ਕਲਿਆਣ ਲਈ ਮਾਰਗ ਦਰਸ਼ਕ ਹਨ । ਉਨ੍ਹਾਂ ਕਿਹਾ ਕਿ ਅੱਖਾਂ ਦੀ ਪੁਤਲੀ ਦੀ ਖਰਾਬੀ ਕਾਰਨ ਨੇਤਰਹੀਣ ਵਿਅਕਤੀਆਂ ਦਾ ਇਲਾਜ ਐਸੋਸੀਏਸ਼ਨ ਵੱਲੋਂ ਮੁਫ਼ਤ ਕਰਵਾ ਕੇ ਦਿੱਤਾ ਜਾਂਦਾ ਹੈ। ਇਸ ਮੌਕੇ ਤੇ ਗੁਰਪ੍ਰੀਤ ਸਿੰਘ, ਭਾਈ ਘਨੱਈਆ ਜੀ ਨਿਸ਼ਕਾਮ ਸੇਵਾ ਸੁਸਾਇਟੀ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਨੰਗਲ, ਬਾਬਾ ਓਂਕਾਰ ਸਿੰਘ ਖਾਲਸਾ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋ ਓਮ ਪ੍ਰਕਾਸ਼ ਸੈਣੀ ਵੱਲੋਂ ਕੀਤੇ ਗਏ ਮਹਾਨ ਸੇਵਾ ਕਾਰਜ ਦੀ ਭਰਭੂਰ ਸ਼ਲਾਘਾ ਕੀਤੀ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly