ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ‘ਮੱਵਾਲੀ’ ਦੱਸਿਆ

ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਇੱਥੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ‘ਮੱਵਾਲੀ’ ਆਖਿਆ ਹੈ। ਲੇਖੀ ਨੇ ਇਹ ਗੱਲ ਪ੍ਰਦਰਸ਼ਨ ਦੌਰਾਨ ਹਿੰਸਾ ਸਬੰਧੀ ਇੱਕ ਸਵਾਲ ਦੇ ਜਵਾਬ ’ਚ ਕਿਹਾ, ‘ਤੁਸੀਂ ਉਨ੍ਹਾਂ ਨੂੰ ਕਿਸਾਨ ਕਹਿ ਰਹੇ ਹੋ।

ਉਹ ਮੱਵਾਲੀ ਹਨ।’ ਇੱਕ ਪੱਤਰਕਾਰ ਵੱਲੋੋਂ ਜੰਤਰ ਮੰਤਰ ਵਿਖੇ ਇੱਕ ਫੋਟੋਗ੍ਰਾਫ਼ਰ ਉੱਤੇ ‘ਕਿਸਾਨਾਂ’ ਵੱਲੋਂ ਹਮਲੇ ਦਾ ਹਵਾਲਾ ਦਿੱਤੇ ਜਾਣ ਦੇ ਜਵਾਬ ’ਚ ਮੀਨਾਕਸ਼ੀ ਲੇਖੀ ਨੇ ਕਿਹਾ, ‘ਤੁਹਾਨੂੰ ਉਨ੍ਹਾਂ ਨੂੰ ਕਿਸਾਨ ਕਹਿਣਾ ਬੰਦ ਕਰਨਾ ਚਾਹੀਦਾ ਹੈ ਕਿਉਂਕਿ ਉਹ ਕਿਸਾਨ ਨਹੀਂ ਹਨ। ਉਹ ਕੁਝ ਸਾਜਿਸ਼ਘਾੜਿਆਂ ਦੇ ਹੱਥਾਂ ’ਚ ਖੇਡ ਰਹੇ ਹਨ। ਕਿਸਾਨਾਂ ਕੋਲ ਜੰਤਰ ਮੰਤਰ ’ਤੇ ਬੈਠਣ ਦਾ ਸਮਾਂ ਨਹੀਂ ਹੈ। ਉਹ ਆਪਣੇ ਖੇਤਾਂ ’ਚ ਕੰਮ ਰਹੇ ਹਨ। ਵਿਚੋਲੇ ਉਨ੍ਹਾਂ (ਮੁਜ਼ਾਹਰਾਕਾਰੀਆਂ) ਦੇ ਪਿੱਛੇ ਹਨ, ਜੋ ਨਹੀਂ ਚਾਹੁੰਦੇ ਕਿਸਾਨਾਂ ਨੂੰ ਲਾਭ ਮਿਲੇ।’ ਉਨ੍ਹਾਂ ਨੇ ਕਿਸਾਨ ਪ੍ਰਦਰਸ਼ਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਵਾਪਰੀ ਹਿੰਸਕ ਘਟਨਾ ਦਾ ਵੀ ਹਵਾਲਾ ਦਿੰਦਿਆਂ ਕਿਹਾ, ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਨਹੀਂ ਕਹਿਣਾ ਚਾਹੀਦਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਪ੍ਰਦਰਸ਼ਨ ਖ਼ਤਮ ਕਰਕੇ ਗੱਲਬਾਤ ਕਰਨ: ਤੋਮਰ
Next articleਦੈਨਿਕ ਭਾਸਕਰ ਅਤੇ ਭਾਰਤ ਸਮਾਚਾਰ ਦੇ ਦਫ਼ਤਰਾਂ ’ਤੇ ਛਾਪੇ