ਮੇਰਠ (ਯੂਪੀ) (ਸਮਾਜ ਵੀਕਲੀ): ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ‘ਚ ਸੜਕ ’ਤੇ ਨੱਚ ਰਹੇ ਬਾਰਾਤੀਆਂ ’ਤੇ ਤੇਜ਼ ਰਫਤਾਰ ਕਾਰ ਚੜ੍ਹ ਗਈ, ਜਿਸ ਕਾਰਨ ਤਿੰਨ ਵਿਅਕਤੀ ਮਾਰੇ ਗਏ ਤੇ ਚਾਰ ਹੋਰ ਜ਼ਖਮੀ ਹੋ ਗਏ। ਗੁੱਸੇ ‘ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ। ਮਰਨ ਵਾਲੇ ਵਿਕਾਸ (38), ਮਹਿੰਦਰ (40) ਅਤੇ ਵਰੁਣ (16) ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ। ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਕਾਰ ਚਾਲਕ ਬਿੱਟੂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।