ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਮੀਟਿੰਗ ਆਯੋਜਿਤ

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਣ ਸੰਬੰਧੀ ਹੋਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਪ੍ਰੋ ਚਰਨ ਸਿੰਘ, ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਹੋਰ

ਕਪੂਰਥਲਾ ( ਕੌੜਾ )– ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਇੱਕ ਅਹਿਮ ਮੀਟਿੰਗ ਅੱਜ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਟਰੱਸਟ ਦੇ ਪ੍ਰਧਾਨ ਪ੍ਰੋ ਚਰਨ ਸਿੰਘ , ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਤਨਾਮ ਸਿੰਘ ਮੋਮੀ, ਪ੍ਰੈੱਸ ਕਲੱਬ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਸੁਰਿੰਦਰ ਸਿੰਘ ਬੱਬੂ ਆਦਿ ਨੇ ਸਾਂਝੇ ਤੌਰ ਤੇ ਕੀਤੀ। ਇਸ ਮੀਟਿੰਗ ਦੌਰਾਨ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ 26 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਸਾਢੇ 9 ਵਜੇ ਸ਼ਹੀਦ ਊਧਮ ਸਿੰਘ ਚੌਂਕ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਭਰਪੂਰ ਮਨਾਇਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਸ ਦੌਰਾਨ ਪ੍ਰਸਿੱਧ ਲੋਕ ਗਾਇਕ ਭੋਲਾ ਸਿੰਘ ਸੰਗਰਾਮੀਆ ਸ਼ਹੀਦ ਊਧਮ ਸਿੰਘ ਦੇ ਜੀਵਨ ਤੇ ਆਪਣੀਆਂ ਰਚਨਾਵਾਂ ਪੇਸ਼ ਕਰਨਗੇ। ਇਸ ਤੋਂ ਇਲਾਵਾ ਇਸ ਦੌਰਾਨ ਵੱਖ-ਵੱਖ ਸਮਾਜ ਜੱਥੇਬੰਦੀਆਂ, ਰਾਜਨੀਤਕ ਪਾਰਟੀਆਂ, ਧਾਰਮਿਕ ਸਖਸ਼ੀਅਤਾਂ/ ਜੱਥੇਬੰਦੀਆਂ ਵੀ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਹਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਜੀਵਨੀ ਤੇ ਕਰੀਬ 200 ਤੋਂ ਵੱਧ ਪੁਸਤਕਾਂ ਵੰਡੀਆਂ ਜਾਣਗੀਆਂ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਵੇ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਤੇ ਰਜਿੰਦਰ ਸਿੰਘ ਰਾਣਾ ਐਡਵੋਕੇਟ, ਜਸਪਾਲ ਸਿੰਘ ਧੰਜੂ ਚੇਅਰਮੈਨ ਪੰਜਾਬ ਕੰਬੋਜ ਵੈਲਫੇਅਰ ਬੋਰਡ, ਕੇਹਰ ਸਿੰਘ ਐਡਵੋਕੇਟ, ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਪ੍ਰੈੱਸ ਕਲੱਬ ਅਤੇ ਸਾਹਿਤ ਸਭਾ ਸੁਲਤਾਨਪੁਰ ਲੋਧੀ, ਸੁਰਿੰਦਰ ਸਿੰਘ ਬੱਬੂ ਪ੍ਰਧਾਨ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਤਰਨ ਕੰਬੋਜ ਸੈਕਟਰੀ, ਸਿੰਗਰਾਂ ਸਿੰਘ ਐਡਵੋਕੇਟ ਜਨਰਲ ਸੈਕਟਰੀ, ਦਲਬੀਰ ਸਿੰਘ, ਬਲਵਿੰਦਰ ਲਾਡੀ ਚੇਅਰਮੈਨ ਪ੍ਰੈੱਸ ਕਲੱਬ, ਬਲਵਿੰਦਰ ਸਿੰਘ ਧਾਲੀਵਾਲ, ਅਸ਼ਵਨੀ ਜੋਸ਼ੀ, ਨਰੇਸ਼ ਹੈਪੀ, ਵਰੁਣ ਧੀਰ,ਕੰਵਲਪ੍ਰੀਤ ਸਿੰਘ ਕੌੜਾ, ਲਕਸ਼ਮੀ ਨੰਦਨ,ਨਿਰਮਲ ਸਿੰਘ ਹੈਪੀ, ਆਦਿ ਹਾਜ਼ਰ ਸਨ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੂਹਾ ਤੇ ਖ਼ਰਗੋਸ਼
Next articleਡਡਵਿੰਡੀ ‘ਚ ਜਥੇ. ਲਾਡੀ ਦੀ ਅਗਵਾਈ ‘ਚ ਆਯੋਜਿਤ ਹੋਈ ਅਕਾਲੀ ਵਰਕਰਾਂ ਦੀ ਮੀਟਿੰਗ