15 ਅਗਸਤ ਮਨਾਉਣ ਸੰਬੰਧੀ ਹੋਵੇਗੀ ਵਿਸ਼ੇਸ਼ ਚਰਚਾ
ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ ) (ਸਮਾਜ ਵੀਕਲੀ): ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਾਇਨ ਅਸ਼ੋਕ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹੈਡ ਆਫ਼ਿਸ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ 31 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਹੋਵੇਗੀ। ਜਾਰੀ ਪ੍ਰੈਸ ਨੋਟ ਅਨੁਸਾਰ ਇਸ ਮੀਟਿੰਗ ਵਿੱਚ 15 ਅਗਸਤ ਆਜ਼ਾਦੀ ਦਿਹਾੜਾ ਮਨਾਉਣ ਸੰਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਨੰਬਰਦਾਰ ਸਾਹਿਬਾਨਾਂ ਦੀਆਂ ਜਰੂਰੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਅਣਦੇਖਾ ਕਰਨ ਸੰਬੰਧੀ ਪੰਜਾਬ ਸਰਕਾਰ ਖਿਲਾਫ਼ ਰਣਨੀਤੀ ਤਿਆਰ ਕੀਤੀ ਜਾਵੇਗੀ। ਸਮੂਹ ਨੰਬਰਦਾਰ ਸਾਹਿਬਾਨ ਸ਼ਨੀਵਾਰ ਨੂੰ ਠੀਕ 10 ਵਜੇ ਜ਼ਿਲ੍ਹਾ ਹੈਡ ਆਫ਼ਿਸ ਪਹੁੰਚਣ ਦੀ ਖੇਚਲ ਕਰਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly