ਜਰਨੈਲ ਸਿੰਘ ਡੋਗਰਾਂਵਾਲਾ ਨੇ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਐਸ ਜੀ ਪੀ ਸੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਦਿਹਾੜੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਿਥੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਥੇ ਹੀ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ ਦੀ ਅਗਵਾਈ ਵਿੱਚ ਸੁਲਤਾਨਪੁਰ ਲੋਧੀ ਵਿਖੇ ਇਲਾਕੇ ਦੀਆਂ ਧਾਰਮਿਕ , ਸਮਾਜਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਗੁਰੂ ਨਾਨਕ ਦੇਵ ਸੇਵਕ ਜੱਥਾ ਬਾਹਰਾ ਦੇ ਪ੍ਰਧਾਨ ਸੰਤੋਖ ਸਿੰਘ ਬਿਧੀਪੁਰ, ਦਿਲਬਾਗ ਸਿੰਘ ਠੱਟਾ ਤੇ ਹੋਰ ਸੇਵਕ ਜਥਿਆਂ ਨੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੂਬਿਆਂ ਦੀਆਂ ਪ੍ਰਕਾਸ਼ ਪੁਰਬ ਨੂੰ ਲੈ ਕੇ ਲੰਗਰਾਂ ਦੀ ਤੇ ਹੋਰ ਸੇਵਾਵਾਂ ਦੇਣ ਸਬੰਧੀ ਰੂਪ ਰੇਖਾ ਉਲੀਕੀ। ਉੱਥੇ ਹੀ ਇਸ ਨਾਲ ਸਬੰਧਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੀ ਮੰਗ ਵੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ ਜੀ ਪੀ ਸੀ ਤੋਂ ਕੀਤੀ ਗਈ ।
ਜਿਸ ਨੂੰ ਲੈ ਕੇ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ ਜੀ ਪੀ ਸੀ ਨੇ ਸਮੂਹ ਧਾਰਮਿਕ ਸਮਾਜਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਇਸ ਮੌਕੇ ਤੇ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਕੌਮੀ ਜਨਰਲ ਸਕੱਤਰ , ਲਖਵਿੰਦਰ ਸਿੰਘ ਡੋਗਰਾਂਵਾਲਾ ਸਕੱਤਰ ਜਨਰਲ ਇਟਲੀ ਸ਼੍ਰੋਮਣੀ ਅਕਾਲੀ ਦਲ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਬੇਰ ਸਾਹਿਬ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ ਬੇਰ ਸਾਹਿਬ , ਭਾਈ ਦਿਆਲ ਸਿੰਘ ਹਜ਼ੂਰੀ ਰਾਗੀ ਜਥਾ ਬੇਰ ਸਾਹਿਬ ਤੇ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly