ਮੁਲਾਜ਼ਮ ਜਥੇਬੰਦੀਆਂ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ

ਚੰਡੀਗੜ੍ਹ (ਸਮਾਜ ਵੀਕਲੀ):  ਮੁਲਾਜ਼ਮਾਂ ਦੀ ਪਟਿਆਲਾ ਮਹਾ ਰੈਲੀ ਦੌਰਾਨ ਸਰਕਾਰ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਅੱਜ ਕੈਬਨਿਟ ਸਬ-ਕਮੇਟੀ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਫਰੰਟ ਨਾਲ ਮੀਟਿੰਗ ਕੀਤੀ ਗਈ। ਮੁਲਾਜ਼ਮਾਂ ਨਾਲ ਵਿਚਾਰ-ਚਰਚਾ ਕਰਨ ਮਗਰੋਂ ਕੈਬਨਿਟ ਸਬ-ਕਮੇਟੀ ਨੇ ਤਿੰਨ ਅਗਸਤ ਨੂੰ ਆਪਣਾ ਫ਼ੈਸਲਾ ਦੇਣ ਲਈ ਆਖਿਆ ਹੈ। ਕੈਬਨਿਟ ਸਬ-ਕਮੇਟੀ ਵੱਲੋਂ ਚੇਅਰਮੈਨ ਬ੍ਰਹਮ ਮਹਿੰਦਰਾ, ਮੈਂਬਰ ਓਪੀ ਸੋਨੀ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਹੋਏ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਗੈਰਹਾਜ਼ਰ ਰਹੇ। ਅਫ਼ਸਰ ਕਮੇਟੀ ਵੱਲੋਂ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਸੋਨਲ ਵਿਭਾਗ ਦੇ ਵਿਵੇਕ ਪ੍ਰਤਾਪ ਅਤੇ ਵਧੀਕ ਸਕੱਤਰ ਪ੍ਰਸੋਨਲ ਵਨੀਤ ਕੁਮਾਰ ਸ਼ਾਮਲ ਹੋਏ। ਮੁਲਾਜ਼ਮ ਆਗੂਆਂ ’ਚੋਂ ਸੁਖਚੈਨ ਸਿੰਘ ਖਹਿਰਾ, ਜਗਦੀਸ਼ ਸਿੰਘ ਚਾਹਲ, ਸਤੀਸ਼ ਰਾਣਾ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ ਜਰਮਨਜੀਤ ਸਿੰਘ, ਬਖ਼ਸ਼ੀਸ਼ ਸਿੰਘ, ਵਾਸਵੀਰ ਸਿੰਘ ਭੁੱਲਰ ਆਦਿ ਨੇ ਸਰਕਾਰੀ ਖਜ਼ਾਨੇ ਬਾਰੇ ਗੱਲਬਾਤ ਕੀਤੀ। ਪੰਜਾਬ ਡਰਾਈਵਰ ਅਤੇ ਟੈਕਨੀਕਲ ਐਂਪਲਾਈਜ਼ ਯੂਨੀਅਨ ਵੱਲੋਂ ਮੀਤ ਪ੍ਰਧਾਨ ਸੰਜੀਵ ਕੁਮਾਰ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਨੇ ਡਰਾਈਵਰਾਂ ਦੀਆਂ ਤਨਖਾਹਾਂ ਵਿਚਲੀਆਂ ਤਰੁਟੀਆਂ ਬਾਰੇ ਗੱਲ ਰੱਖੀ।

ਫਰੰਟ ਨੇ ਮੁਲਾਜ਼ਮਾਂ ਦੇ 2.25 ਦੇ ਗੁਣਾਂਕ ਨੂੰ ਮੁੱਢੋਂ ਨਕਾਰਦਿਆਂ ਕਿਹਾ ਹੈ ਕਿ ਸਰਕਾਰ ਮੁਲਾਜ਼ਮਾਂ ਵਿੱਚ ਪਾੜਾ ਵਧਾਉਣ ਵਾਲਾ ਕੰਮ ਕਰ ਰਹੀ ਹੈ ਕਿਉਂਕਿ ਦਰਜਾ-ਚਾਰ, ਤਿੰਨ ਤੇ ਦਰਜਾ-ਦੋ ਮੁਲਾਜ਼ਮਾਂ ਨੂੰ 2.25 ਦਾ ਤਨਖਾਹ ਗੁਣਾਂਕ ਦਿੱਤਾ ਜਾ ਰਿਹਾ ਹੈ ਜਦਕਿ ਉੱਚ ਅਧਿਕਰੀਆਂ ਨੂੰ 2.72 ਤਾ ਗੁਣਾਂਕ ਦੇਣ ਦੀ ਸਿਫਾਰਸ਼ ਕੀਤੀ ਗਈ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleAir pollution in Delhi-NCR show decreasing trend over last 4 years
Next articleਤਿੰਨ ਸਾਲ ਤੋਂ ਕੰਮ ਕਰਦੇ ਜੰਗਲਾਤ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ