ਮੰਗਾਂ ਸਬੰਧੀ ਰੈਵਨਿਊ ਪਟਵਾਰ ਯੂਨੀਅਨ ਦੀ ਪ੍ਰਧਾਨ ਸਭਰਾ ਦੀ ਅਗਵਾਈ ਹੇਠ ਡੀ.ਸੀ ਨਾਲ਼ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮੰਗਾਂ ਦੇ ਜ਼ਲਦ ਹੱਲ ਲਈ ਯੂਨੀਅਨ ਨੂੰ ਦਿਵਾਇਆ ਵਿਸ਼ਵਾਸ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਮੰਗਾਂ ਸਬੰਧੀ ਰੈਵਨਿਊ ਪਟਵਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨਾਲ਼ ਜ਼ਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਸਭਰਾ ਦੀ ਅਗਵਾਈ ਹੇਠ ਹੋਈ।ਇਸ ਮੌਕੇ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਪਟਵਾਰੀਆਂ ਨੂੰ ਜਿਲੇ ਅੰਦਰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੰਗਾਂ ਸੰਬੰਧੀ ਯੂਨੀਅਨ ਆਗੂਆਂ ਨਾਲ਼ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਨੂੰ ਜਲਦ ਹਲ ਕੀਤਾ ਜਾਵੇਗਾ।ਇਸ ਮੌਕੇ ਰੈਵਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਅਮਰਬੀਰ ਸਿੰਘ ਸਭਰਾ ਨੇ ਕਿਹਾ ਕਿ ਜ਼ਮੀਨਾਂ ਦੇ ਰਿਕਾਰਡ ਕਿਸਾਨਾਂ ਅਤੇ ਆਮ ਲੋਕਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਸਮੇਂ ਜ਼ਿਲਾ ਜਨਰਲ ਸਕੱਤਰ ਜਸਪਿੰਦਰ ਸਿੰਘ, ਰਮਨਜੋਤ ਸਿੰਘ ਤਹਿਸੀਲ ਪ੍ਰਧਾਨ ਕਪੂਰਥਲਾ, ਗੁਰਭੇਜ ਸਿੰਘ ਤਹਿਸੀਲ ਪ੍ਰਧਾਨ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕੈਸ਼ੀਅਰ ਸੁਖਜੀਤ ਸਿੰਘ, ਸੀਨੀਅਰ ਆਗੂ ਲਵਪ੍ਰੀਤ ਸਿੰਘ ਮੁੱਲਾਂਬਾਹਾ ਆਦਿ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNew UP BJP team gives prominence to OBCs, Dalits
Next articleMan to serve 100 yrs in prison for Indian-American child’s death