ਨਹਿਰੂ ਯੁਵਾ ਕੇਂਦਰ ਦੁਆਰਾ ਪਾਣੀ ਸੰਬੰਧੀ ਕਿਸਾਨਾਂ ਨਾਲ ਮੁਲਾਕਾਤ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੁਆਰਾ ਵਰਖਾ ਪਾਣੀ ਦੀ ਸੰਭਾਲ ਦੇ ਸੰਦਰਭ ਵਿੱਚ ਬਲਾਕ ਧੂਰੀ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਵੱਖ ਵੱਖ ਪਹਿਲੂਆਂ ਸੰਬੰਧੀ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਗਿਆ। ਬਲਾਕ ਧੂਰੀ ਦੇ ਵਲੰਟੀਅਰਾਂ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਨੇ ਬਲਾਕ ਧੂਰੀ ਦੇ ਵੱਖ ਵੱਖ ਪਿੰਡਾਂ ਜਿਵੇਂ ਮੀਮਸਾ, ਜੱਖਲਾਂ, ਮਾਨਾਂ, ਸੇਰਪੁਰ ਸੋਢੀਆਂ, ਧਾਂਦਰਾ, ਬਰੜਵਾਲ, ਭੁੱਲਰਹੇੜੀ, ਕੌਲਸੇੜੀ ਆਦਿ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਵਿੱਚ ਹਰ ਕੋਈ ਪਾਣੀ ਦੇ ਵਿਸ਼ੇ ਬਾਰੇ ਬਹੁਤ ਚਿੰਤਿਤ ਹੈ ਅਤੇ ਇਸ ਸਮੱਸਿਆ ਦਾ ਕੋਈ ਠੋਸ ਹੱਲ ਚਾਹੁੰਦਾ ਹੈ। ਕਿਸਾਨ ਵੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦਾ ਇੰਤਜਾਮ ਹੋਵੇ ਤਾਂ ਜੋ ਉਹ ਖੇਤੀ ਹੋਰ ਸੁਚੱਜੇ ਢੰਗ ਨਾਲ ਕਰ ਸਕਣ। ਪਿੰਡ ਪਿੰਡ ਦੇ ਕਿਸਾਨਾਂ ਤੱਕ ਪਹੁੰਚਣ ਅਤੇ ਗੱਲਬਾਤ ਕਰਨ ਦਾ ਇਹ ਪ੍ਰੋਗਰਾਮ ਸਫਲਤਾਪੂਰਵਕ ਹੋਇਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ਼ਜ਼ਲ
Next articleਛੱਡ ਚੱਲੇ ਦਿਲਜਾਨੀ..