ਗੁਜਰਾਤ ਘੱਟ ਗਿਣਤੀ ਕਮਿਸ਼ਨ ਦੀ ਡਾਇਰੈਕਟਰ ਵੱਲੋਂ ਜਗੀਰ ਕੌਰ ਨਾਲ ਮੁਲਾਕਾਤ

SGPC President Bibi Jagir Kaur.

ਅੰਮ੍ਰਿਤਸਰ (ਸਮਾਜ ਵੀਕਲੀ):  ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਅੱਜ ਗੁਜਰਾਤ ਘੱਟ ਗਿਣਤੀ ਕਮਿਸ਼ਨ ਦੀ ਡਾਇਰੈਕਟਰ ਤੇ ਸਿੱਖ ਫਾਊਂਡੇਸ਼ਨ ਗੁਜਰਾਤ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਮੁਲਾਕਾਤ ਕੀਤੀ। ਉਨ੍ਹਾਂ ਗੁਜਰਾਤ ਵਿੱਚ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ। ਮੁਲਾਕਾਤ ਦੌਰਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਧਰਮ ਪ੍ਰਚਾਰ ਦੇ ਖੇਤਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਬੀਬੀ ਛਾਬੜਾ ਨੇ ਉਨ੍ਹਾਂ ਨੂੰ ਕੱਸ਼ ਜ਼ਿਲ੍ਹੇ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਖਪੱਤ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਗੁਜਰਾਤ ਦੇ ਵੱਖ-ਵੱਖ ਗੁਰੂ ਘਰਾਂ ਅੰਦਰ ਪਾਵਨ ਸਰੂਪਾਂ ਦੀ ਲੋੜ ਹੈ ਅਤੇ ਸਰੂਪ ਭੇਜਣ ਦਾ ਪ੍ਰਬੰਧ ਕੀਤਾ ਜਾਵੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਰਗਾੜੀ ਮੋਰਚਾ: ਮੰਤਰੀ ਤੇ ਦੋ ਵਿਧਾਇਕ ਭਾਈ ਮੰਡ ਕੋਲ ਪੇਸ਼
Next articleGehlot attacks BJP for weakening anti-defection law