ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵਾਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਪ੍ਰਬੰਧਕਾਂ ਨਾਲ ਮੀਟਿੰਗ ਆਯੋਜਿਤ

ਕੈਪਸ਼ਨ- ਗੁਰਦੁਆਰਾ ਬੇਰ ਸਾਹਿਬ ਵਿਖੇ ਮੀਟਿੰਗ ਉਪਰੰਤ ਪ੍ਰਕਾਸ਼ ਪੁਰਬ ਜੋੜ ਮੇਲੇ ਦੀ ਜਾਣਕਾਰੀ ਦਿੰਦੇ ਹੋਏ ਜਥੇ ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਕਮੇਟੀ , ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ , ਜਥੇ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ , ਇੰਜ.ਸਵਰਨ ਸਿੰਘ , ਮੈਨੇਜਰ ਭਾਈ ਰੋਡੇ ਤੇ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਆਦਿ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨੁੱਖਤਾ ਦੇ ਰਹਿਬਰ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552 ਸਾਲਾ ਪ੍ਰਕਾਸ਼ ਗੁਰਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਮਨਾਏ ਜਾਣ ਸਬੰਧੀ ਤਿਆਰੀਆਂ ਲਈ ਅੱਜ ਸੁਲਤਾਨਪੁਰ ਲੋਧੀ ਦੀਆਂ ਸਮੂਹ ਧਾਰਮਿਕ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਗੁ: ਬੇਰ ਸਾਹਿਬ ਵਿਖੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਤੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਦੀ ਦੇਖ ਰੇਖ ‘ਚ ਆਯੋਜਿਤ ਕੀਤੀ ਗਈ । ਜਿਸਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ ਸਰਵਣ ਸਿੰਘ ਕੁਲਾਰ , ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਜਥੇ ਜਰਨੈਲ ਸਿੰਘ ਡੋਗਰਾਂਵਾਲ ਤੋਂ ਇਲਾਵਾ ਇੰਜ. ਸਵਰਨ ਸਿੰਘ ਰਿਟਾ. ਐਡੀਸਨਲ ਐਸ.ਈ. ਤੇ ਬਾਬਾ ਮਹਿੰਦਰ ਸਿੰਘ ਖਜਾਨਚੀ ਕਾਰ ਸੇਵਾ ਬਾਬਾ ਜਗਤਾਰ ਸਿੰਘ ਜੀ ਨੇ ਉਚੇਚੇ ਤੌਰ ਤੇ ਪੁੱਜ ਕੇ ਸੰਬੋਧਨ ਕੀਤਾ ।

ਇਸ ਸਮੇਂ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰਬੰਧਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਤੇ ਆਉਣ ਵਾਲੀਆਂ ਲੱਖਾਂ ਸੰਗਤਾਂ ਲਈ ਢੁਕਵੇਂ ਪ੍ਰਬੰਧ ਕਰਨ ਸਬੰਧੀ ਵਿਚਾਰ ਪੇਸ਼ ਕੀਤੇ ਗਏ । ਇਸ ਉਪਰੰਤ ਜਥੇ ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਜੋੜ ਮੇਲੇ ਤੇ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ , ਜਿਨ੍ਹਾਂ ਦੀ ਆਂਮਦ ਨੂੰ ਮੁੱਖ ਰੱਖਦੇ ਹੋਏ ਸਾਰੇ ਢੁਕਵੇਂ ਪ੍ਰਬੰਧ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੱਟ ਸਾਹਿਬ ਜੀ ਤੇ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਸੰਗਤਾਂ ਲਈ ਪਿਸ਼ਾਬਘਰ ਦੇ ਪਾਖਾਨੇ ਦੇ ਪ੍ਰਬੰਧ ਕਰਨ ਲਈ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਮੀਟਿੰਗਾਂ ਕੀਤੀਆਂ ਗੲੀਆਂ ਹਨ ਤੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ।

ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਜੋੜ ਮੇਲੇ ਦੀ ਆਰੰਭਤਾ ਮੌਕੇ 17 ਨਵੰਬਰ ਦੀ ਸ਼ਾਮ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਵਿਸ਼ੇਸ਼ ਧਾਰਮਿਕ ਨਾਟਕ ਖੇਡੇ ਜਾਣਗੇ , ਜਿਸ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਜਾਵੇਗਾ । ਉਪਰੰਤ 17 ਤੇ 18 ਨਵੰਬਰ ਦੀ ਦਰਮਿਆਨੀ ਰਾਤ ਨੂੰ 2.30 ਵਜੇ (ਤੜ੍ਹਕੇ)ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਅਾਰੰਭ ਹੋਣਗੇ ਤੇ ਜਿਨ੍ਹਾਂ ਦੇ ਭੋਗ 19 ਨਵੰਬਰ ਦੀ ਦੇਰ ਰਾਤ 1.40 ਵਜੇ ਪਾਏ ਜਾਣਗੇ ਤੇ ਫੁੱਲਾਂ ਦੀ ਵਰਖਾ ਹੋਵੇਗੀ । ਮੈਨੇਜਰ ਭਾਈ ਰੋਡੇ ਨੇ ਦੱਸਿਆ ਕਿ 18 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਤੇ ਦਾਨਾ ਮੰਡੀ , ਤਲਵੰਡੀ ਪੁਲ ਚੌਕ , ਆਰੀਆ ਸਮਾਜ ਚੌਕ , ਗੁਰੂ ਕਾ ਬਾਗ ਸਾਹਿਬ , ਚੌਕ ਚੇਲਿਆਂ ਵਾਲਾ , ਸਦਰ ਬਜਾਰ ਆਦਿ ਵੱਖ ਵੱਖ ਬਜਾਰਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ । ਇਸ ਸਮੇਂ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਹੋਵੇਗੀ ।

ਇਸੇ ਤਰ੍ਹਾਂ 18 ਨਵੰਬਰ ਦੀ ਸ਼ਾਮ ਤੋਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ , ਜੋ ਕਿ 20 ਨਵੰਬਰ ਦੀ ਸਵੇਰ ਤੱਕ ਜਾਰੀ ਰਹਿਣਗੇ । ਇਸਤੋਂ ਇਲਾਵਾ 19 ਨਵੰਬਰ ਦੀ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਤੇ ਆਤਿਸ਼ਬਾਜੀ ਚਲਾਈ ਜਾਵੇਗੀ ।ਗਿਆਨੀ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਨੇ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ 19 ਨਵੰਬਰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਗੁਰਦੁਆਰਾ ਬੇਰ ਸਾਹਿਬ ਵਿਖੇ ਕਰਵਾਇਆ ਜਾਵੇਗਾ ਤੇ ਉਨ੍ਹਾਂ ਅੰਮ੍ਰਿਤ ਛਕਣ ਵਾਲੇ ਅਭਿਲਾਖੀਆਂ ਨੂੰ ਆਪਣੇ ਨਾਮ ਪਹਿਲਾਂ ਲਿਖਵਾਉਂਣ ਦੀ ਅਪੀਲ ਕੀਤੀ ।

ਇਸ ਸਮੇਂ ਭਾਈ ਕੰਵਲਨੈਨ ਸਿੰਘ ਕੇਨੀ , ਗੁਰੂ ਨਾਨਕ ਸੇਵਕ ਜਥਾ ਬਾਹਰਾ ਦੇ ਪ੍ਰਧਾਨ ਸੰਤੋਖ ਸਿੰਘ ਬਿਧੀਪੁਰ , ਗੁਰੂ ਤੇਗ ਬਹਾਦਰ ਨੌਜਵਾਨ ਸਭਾ ਦੇ ਪ੍ਰਧਾਨ ਜਸਕਰਨਬੀਰ ਸਿੰਘ ਗੋਲਡੀ ,ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ,ਭਾਈ ਚਰਨਜੀਤ ਸਿੰਘ , ਅੰਮ੍ਰਿਤ ਵੇਲਾ ਪਰਕਰਮਾ ਸੇਵਾ ਸੋਸਾਇਟੀ ਦੇ ਪ੍ਰਧਾਨ ਸਰਵਣ ਸਿੰਘ , ਨਿਰਵੈਰ ਖਾਲਸਾ ਸੇਵਾ ਸੋਸਾਇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਲਸਾ , ਗੁਰਪ੍ਰੀਤ ਸਿੰਘ , ਗੁਰੂ ਨਾਨਕ ਪ੍ਰਭਾਤ ਫੇਰੀ ਜਥਾ ਮੁਹੱਲਾ ਪ੍ਰੇਮਪੁਰਾ ਦੇ ਮੁੱਖ ਸੇਵਾਦਾਰ ਭਾਈ ਸਰਬਜੀਤ ਸਿੰਘ ਬੱਬੂ , ਪ੍ਰਿੰਸੀਪਲ ਡਾ. ਜਸਵੰਤ ਸਿੰਘ , ਜਥੇ ਸੂਬਾ ਸਿੰਘ ਠੱਟਾ , ਗੁਰਦੇਵ ਸਿੰਘ ਜੋਸਣ , ਮਾਤਾ ਸੁਲੱਖਣੀ ਸੇਵਾ ਸੋਸਾਇਟੀ ਦੇ ਪ੍ਰਧਾਨ ਰਘਬੀਰ ਸਿੰਘ, ਜਥੇ ਵਰਿੰਦਰਪਾਲ ਸਿੰਘ ਭਵਾਨੀਪੁਰ , ਦਲਵਿੰਦਰ ਸਿੰਘ , ਪਰਵਿੰਦਰ ਸਿੰਘ , ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੋਸਾਇਟੀ ਦੇ ਗੁਰਪਾਲ ਸਿੰਘ , ਹਰਪ੍ਰੀਤ ਸਿੰਘ , ਭਾਈ ਹਰਵਿੰਦਰ ਸਿੰਘ ਪ੍ਰਚਾਰਕ , ਭਾਈ ਮਨਪ੍ਰੀਤ ਸਿੰਘ ਪ੍ਰਚਾਰਕ , ਬਾਬਾ ਦਲਜੀਤ ਸਿੰਘ , ਜਥੇ ਗੁਰਦਿਆਲ ਸਿੰਘ ਖਾਲਸਾ , ਬੀਬੀ ਬਲਜੀਤ ਕੌਰ ਕਮਾਲਪੁਰ, ਬਾਬਾ ਸਰਜਨ ਸਿੰਘ , ਗੁਰਸਾਹਿਬ ਸਿੰਘ ਖਾਲਸਾ , ਪਰਮਜੀਤ ਸਿੰਘ ਤੇ ਹੋਰਨਾਂ ਆਗੂਆਂ ਸ਼ਿਰਕਤ ਕੀਤੀ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੈਂਕਾਂ ਕਰ ਰਹੀਆਂ ਹਨ ਜਨਤਾਂ ਨੂੰ ਖਜਲ ਖੁਆਰ
Next articleਸਿੱਖਿਆ ਵਿਭਾਗ ਵਲੋਂ ਪਦੳੱਨਤ ਲੈਕਚਰਾਰਾਂ ਦਾ ਵਿਭਾਗੀ ਟੈਸਟ  ਲੈਣ ਦਾ ਪੱਤਰ ਨਾਦਰਸ਼ਾਹੀ ਫੁਰਮਾਨ – ਅਧਿਆਪਕ ਦਲ ਪੰਜਾਬ