HOME ਮੈਗਾ ਪੀ.ਟੀ.ਐਮ. ਤਹਿਤ “ਸਿੱਖਿਆ ਦਾ ਮਹਾਂ ਜਸ਼ਨ” ਪ੍ਰੋਗਰਾਮ ਦੌਰਾਨ ਜਿਲ੍ਹਾ ਸਿੱਖਿਆ...

ਮੈਗਾ ਪੀ.ਟੀ.ਐਮ. ਤਹਿਤ “ਸਿੱਖਿਆ ਦਾ ਮਹਾਂ ਜਸ਼ਨ” ਪ੍ਰੋਗਰਾਮ ਦੌਰਾਨ ਜਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਵੱਖ ਵੱਖ ਸਕੂਲਾਂ ਵਿਚ ਸਿਰਕਤ

1
ਕਪੂਰਥਲਾ   (ਸਮਾਜ ਵੀਕਲੀ)   ( ਵਿਸੇਸ ਪ੍ਰਤੀਨਿਧ )–  ਮੈਗਾ ਪੀ.ਟੀ.ਐਮ. ਤਹਿਤ “ਸਿੱਖਿਆ ਦਾ ਮਹਾਂ ਜਸ਼ਨ” ਪ੍ਰੋਗਰਾਮ ਦਾ ਆਯੋਜਨ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਆਯੋਜਨ ਕੀਤਾ ਗਿਆ। ਇਸੇ ਕੜੀ ਤਹਿਤ  ਸਰਕਾਰੀ ਐਲੀਮੈਂਟਰੀ ਸਕੂਲ ਆਰ ਸੀ ਐੱਫ, ਸਰਕਾਰੀ ਐਲੀਮੈਂਟਰੀ ਸੈਦੋ ਭੁਲਾਣਾ, ਸਰਕਾਰੀ ਐਲੀਮੈਂਟਰੀ ਸਕੂਲ ਲਾਲ ਕੋਠੀ ਵਿੱਚ ਆਯੋਜਿਤ ਸਮਾਗਮਾਂ ਦੌਰਾਨ  ਜਿਲ੍ਹਾ ਸਿੱਖਿਆ ਅਧਿਕਾਰੀ (ਐਲੀ ਸਿ)ਮਮਤਾ ਬਜਾਜ ਨੇ ਵਿਸੇਸ ਤੌਰ ਤੇ ਸਿਰਕਤ ਕੀਤੀ। ਸੈਂਟਰ ਹੈੱਡ ਟੀਚਰ ਅਜੀਤ ਸਿੰਘ ਦੀ ਦੇਖ ਰੇਖ ਹੇਠ ਹੋਏ ਸਮਾਗਮਾਂ ਵਿੱਚ ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਅਤੇ ਡਾ. ਪਰਮਜੀਤ ਕੌਰ ਬਲਾਕ ਰੀਸੋਰਸ ਪਰਸਨ ਵਿਸ਼ੇਸ ਤੌਰ ਤੇ ਹਾਜ਼ਰ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨੀਤੀ ਆਯੋਗ ਭਾਰਤ ਸਰਕਾਰ ਨੇ 2026 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨੰਬਰ 1 ਘੋਸ਼ਿਤ ਕਰਨ ਤੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਮਿਡ ਡੇ ਮੀਲ ਵਰਕਰਾਂ ਅਤੇ ਸਫ਼ਾਈ ਸੇਵਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਕਾਇਆ ਕਲਪ ਕਰਨ ਤੇ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੇ ਵਿਸ਼ੇਸ਼ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਬੈਚ ਫਿਨਲੈਂਡ ਦੀ ਯੂਨੀਵਰਸਿਟੀ ਟ੍ਰੇਨਿੰਗ ਪ੍ਰਾਪਤ ਕਰਕੇ ਆਪਣੇ ਸਕੂਲਾਂ ਅੰਦਰ ਨਵੀਆਂ ਤਕਨੀਕਾਂ ਨੂੰ ਲਾਗੂ ਕਰ ਰਹੇ ਹਨ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਵੱਧ ਤੋਂ ਵੱਧ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਾਉਣ ਤਾਂ ਜੋ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਇਸ ਮੌਕੇ ਸਕੂਲ ਵਿੱਚ ਕੰਮ ਕਰਦੇ ਅਧਿਆਪਕਾਂ, ਮਿਡ ਡੇ ਮੀਲ ਕੁੱਕ ਬੀਬੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪਿੱਛਲੇ ਸੈਸ਼ਨ ਦੌਰਾਨ ਪੰਜਵੀਂ ਸ਼੍ਰੇਣੀ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਮਾਪਿਆਂ ਨੂੰ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਾਸਤੇ ਦਿੱਤਾ ਗਿਆ ਘਰ ਦਾ ਕੰਮ ਕਰਾਉਣ ਦੀ ਵੀ ਅਪੀਲ ਕੀਤੀ ਗਈ। ਇਸ ਮੌਕੇ ਤੇਹੈੱਡ ਟੀਚਰ ਕਿਰਨਦੀਪ ਕੌਰ, ਡਾ ਪਰਮਜੀਤ ਕੌਰ, ਰੁਪਿੰਦਰ ਕੌਰ, ਸਤਵਿੰਦਰ ਕੌਰ, ਸੁ਼ਭਮ, ਰਿੰਕੂ ਰਾਣੀ, ਹੈੱਡ ਟੀਚਰ ਪਰਮਜੀਤ ਲਾਲ, ਰਣਜੀਤ ਕੌਰ, ਰਜਿੰਦਰ ਕੌਰ, ਜਸਵਿੰਦਰ ਕੌਰ, ਪਰਮਿੰਦਰ ਸਿੰਘ, ਨਿਸਾ਼ ਰਾਣੀ, ਬਲਵੀਰ ਕੌਰ, ਸੰਜੂ ਬਾਲਾ ਹੈੱਡ ਟੀਚਰ ਅੰਜਨਾ ਕੁਮਾਰੀ, ਕੁਲਵਿੰਦਰ ਕੌਰ, ਜਤਿੰਦਰ ਕੌਰ, ਨੇਹਾ ਕੰਬੋਜ਼, ਪਰਮਜੀਤ, ਕਰਮਜੀਤ ਕੌਰ, ਸੁਮਨਪ੍ਰੀਤ ਕੌਰ, ਪ੍ਰੀਤੀ, ਮੱਧੂ, ਜੋਤੀ ਤੋਂ ਇਲਾਵਾ ਸਕੂਲ ਮੈਨਜਮੈਂਟ ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬੀ ਫੀਚਰ ਫ਼ਿਲਮ ‘ਬੇਦੋਸ਼ੇ’ ਚਾਰ ਜੂਨ ਨੂੰ ਹੋਵੇਗੀ ਰਿਲੀਜ਼
Next articleਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਵਰਕਰਾਂ ਦੇ ਘਰ ਜਾ ਕੇ ਝੰਡੇ ਲਗਾਉਣ ਅਤੇ ਸਨਮਾਨਿਤ ਕਰਨ ਦੀ ਮੁਹਿੰਮ ਸ਼ੁਰੂ