ਮੋਹਾਲੀ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ): ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਨੌਜਵਾਨੀ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਗਈ ਹੈ। ਇਸੇ ਲੜੀ ਤਹਿਤ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡ ਸੈਣੀ ਮਾਜਰਾ ਵਿਖੇ ਇੱਕ ਸ਼ਾਨਦਾਰ ਅਤੇ ਆਧੁਨਿਕ ਓਪਨ ਜਿਮ ਦਾ ਉਦਘਾਟਨ ਬੜੀ ਗਰਮਜੋਸ਼ੀ ਨਾਲ ਕੀਤਾ ਗਿਆ। ਇਸ ਮੌਕੇ ਇਕੱਤਰ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਸੈਣੀ ਮਾਜਰਾ ਵਿਖੇ ਇਸ ਜਿਮ ਦੀ ਸ਼ੁਰੂਆਤ ਹੋਣਾ ਇੱਕ ਸਿਹਤਮੰਦ, ਮਜ਼ਬੂਤ ਅਤੇ ਰੰਗਲੇ ਪੰਜਾਬ ਦੇ ਨਿਰਮਾਣ ਵੱਲ ਸਾਡਾ ਇੱਕ ਹੋਰ ਅਹਿਮ ਅਤੇ ਸ਼ਲਾਘਾਯੋਗ ਕਦਮ ਹੈ, ਜੋ ਨੌਜਵਾਨਾਂ ਨੂੰ ਖੇਡਾਂ ਤੇ ਸਿਹਤ ਸੰਭਾਲ ਨਾਲ ਜੋੜੇਗਾ। ਸੰਸਦ ਮੈਂਬਰ ਨੇ ਦੱਸਿਆ ਕਿ ਪਿੰਡਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੀ ਇਸ ਮੁਹਿੰਮ ਤਹਿਤ ਕੇਵਲ ਸੈਣੀ ਮਾਜਰਾ ਹੀ ਨਹੀਂ,
ਬਲਕਿ ਪਾਲਹੇੜੀ, ਮੱਛਲੀ ਕਲਾਂ ਤੋਂ ਲੈ ਕੇ ਅਭੈਪੁਰ, ਫ਼ਤਿਹਗੜ੍ਹ ਅਤੇ ਹੋਰ ਕਈ ਪਿੰਡਾਂ ਵਿੱਚ ਐਮ.ਪੀ.ਲੈਡ ਫੰਡ ਦੀ ਵਰਤੋਂ ਕਰਦਿਆਂ ਕਈ ਓਪਨ ਅਤੇ ਇੰਡੋਰ ਜਿਮ ਸਥਾਪਿਤ ਕੀਤੇ ਜਾ ਚੁੱਕੇ ਹਨ, ਜੋ ਹੁਣ ਸਥਾਨਕ ਲੋਕਾਂ ਅਤੇ ਨੌਜਵਾਨ ਪੀੜ੍ਹੀ ਦੀ ਸੇਵਾ ਵਿੱਚ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਅੰਕੜੇ ਸਾਂਝੇ ਕਰਦਿਆਂ ਖੁਲਾਸਾ ਕੀਤਾ ਕਿ ਇਕੱਲੇ ਖਰੜ ਵਿਧਾਨ ਸਭਾ ਹਲਕੇ ਦੇ ਅੰਦਰ ਹੀ ਵੱਖ-ਵੱਖ ਵਿਕਾਸ ਕਾਰਜਾਂ ਲਈ ਐਮ.ਪੀ.ਲੈਡ ਫੰਡ ਵਿੱਚੋਂ 2.05 ਕਰੋੜ ਰੁਪਏ ਦੀ ਵੱਡੀ ਰਾਸ਼ੀ ਮਨਜ਼ੂਰ ਕਰਵਾਈ ਗਈ ਹੈ, ਜਿਸ ਤਹਿਤ ਹਲਕੇ ਦੇ 63 ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਮਾਲਵਿੰਦਰ ਸਿੰਘ ਕੰਗ ਨੇ ਆਪਣੀ ਸਰਕਾਰ ਅਤੇ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਚਾਹੇ ਉਹ ਪਿੰਡਾਂ ਵਿੱਚ ਓਪਨ ਜਿਮ ਲਗਾਉਣੇ ਹੋਣ, ਸੋਲਰ ਲਾਈਟਾਂ ਦਾ ਪ੍ਰਬੰਧ ਕਰਨਾ ਹੋਵੇ, ਜਨਤਕ ਥਾਵਾਂ ‘ਤੇ ਬੈਂਚ ਰਖਵਾਉਣੇ ਹੋਣ, ਪਿੰਡਾਂ ਦੀਆਂ ਫਿਰਨੀਆਂ ਪੱਕੀਆਂ ਕਰਨੀਆਂ ਹੋਣ, ਸਕੂਲਾਂ ਵਿੱਚ ਨਵੇਂ ਕਲਾਸਰੂਮ ਬਣਾਉਣੇ ਹੋਣ ਜਾਂ ਫਿਰ ਪੀਣ ਵਾਲੇ ਪਾਣੀ ਲਈ ਵਾਟਰ ਟੈਂਕਰ ਮੁਹੱਈਆ ਕਰਵਾਉਣੇ ਹੋਣ, ਪਬਲਿਕ ਦੇ ਪੈਸੇ ਦੇ ਇੱਕ-ਇੱਕ ਰੁਪਏ ਨੂੰ ਪੂਰੀ ਇਮਾਨਦਾਰੀ ਅਤੇ ਇੱਕ ਖਾਸ ਮਕਸਦ ਨਾਲ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦਾ ਅਸਲ ਉਦੇਸ਼ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡਾਂ ਦੇ ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ। ਕੰਗ ਨੇ ਅਖੀਰ ਵਿੱਚ ਭਾਵੁਕ ਹੁੰਦਿਆਂ ਕਿਹਾ ਕਿ ਵਿਕਾਸ ਦੇ ਅਸਲੀ ਮਾਇਨੇ ਉਦੋਂ ਹੀ ਸਾਰਥਕ ਹੁੰਦੇ ਹਨ ਜਦੋਂ ਉਸ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚੇ ਅਤੇ ਉਹ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਇੱਕ ਹਾਂ-ਪੱਖੀ ਬਦਲਾਅ ਲੈ ਕੇ ਆਵੇ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



